Sunday, December 22, 2024

ਨੈਸ਼ਨਲ ਲੋਕ ਅਦਾਲਤ ’ਚ ਹੋਇਆ 22250 ਕੇਸਾਂ ਦਾ ਨਿਪਟਾਰਾ

ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਹਰਪ੍ਰ੍ਰੀਤ ਕੌਰ ਰੰਧਾਵਾ ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਰਸ਼ਪਾਲ ਸਿੰਘ ਸਿਵਲ ਜੱਜ-ਸਹਿਤ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜੀਆਂ ਦੇ ਯਤਨਾ ਸਦਕਾ ਅੱਜ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।ਇਹ ਨੈਸ਼ਨਲ ਲੋਕ ਅਦਾਲਤ ਜਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈ ਗਈ।ਅਦਾਲਤ ਵਿੱਚ ਚੈਕ, ਬੈਂਕਾਂ, ਜ਼ਮੀਨੀ ਵਿਵਾਦਾਂ, ਘਰੇਲੂ ਝਗੜਿਆਂ ਅਤੇ ਹੋਰ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਇਸ ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂ ਅੰਮਿ੍ਰਤਸਰ ਅਤੇ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਕੁੱਲ 46 ਬੈਂਚ ਬਣਾਏ ਗਏ ਸਨ।ਜਿੰਨਾਂ ਵਿਚੋਂ 21 ਬੈਂਚ ਅੰਮ੍ਰਿਤਸਰ ਅਦਾਲਤਾਂ, 1 ਬੈਂਚ ਸਥਾਈ ਲੋਕ ਅਦਾਲਤ, 2 ਬੈਂਚ ਅਜਨਾਲਾ ਅਤੇ 2 ਬੈਂਚ ਬਾਬਾ ਬਕਾਲਾ ਸਾਹਿਬ ਤਹਿਸੀਲਾਂ ਵਿੱਚ ਲਗਾਏ ਗਏ।
ਇਸ ਤੋਂ ਇਲਾਵਾ ਰੈਵਨਿਊ ਅਦਾਲਤਾਂ ਵਲੋਂ ਅਪਣੇ ਪੱਧਰ ‘ਤੇ 16 ਲੋਕ ਅਦਾਲਤ ਬੈਂਚ ਲਗਾਏ ਗਏ।ਪੁਲਿਸ ਵਿਭਾਗ ਵਲੋਂ ਵੀ ਮਹਿਲਾਂ ਕਾਉਂਸਲਿੰਗ ਸੈਲਾਂ ਵਿੱਚ ਵੀ 2 ਬੈਂਚ ਪਰਿਵਾਰਿਕ ਝਗੜਿਆ ਦੇ ਨਿਪਟਾਰੇ ਵਾਸਤੇ ਲਗਾਏ ਗਏ।ਇਸ ਦੇ ਨਾਲ ਹੀ ਕੋਪਰੇਟਿਵ ਸੋਸਾਇਟੀ ਵਲੋਂ 1 ਲੋਕ ਅਦਾਲਤ ਬੈਂਚ ਅਤੇ ਨਗਰ ਨਿਗਮ ਅੰਮ੍ਰਿਤਸਰ ਵਲੋਂ 1 ਲੋਕ ਅਦਾਲਤ ਬੈਂਚ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਪ੍ਰਦੁਸ਼ਨ ਦੇ ਚਲਾਨਾਂ ਦਾ ਲਗਾਇਆ ਗਿਆ।
ਇਸ ਨੈਸ਼ਨਲ ਲੋਕ ਅਦਾਲਤ ਦੇ ਸਾਰੇ ਬੈਂਚਾਂ ਵਲੋਂ ਕੱਲ 25450 ਕੇਸ ਸੁਣਵਾਈ ਵਾਸਤੇ ਰੱਖੇੇ ਗਏ ਸਨ, ਜਿਹਨਾਂ ਵਿਚੋਂ 22250 ਕੇਸਾਂ ਦਾ ਆਪਸੀ ਰਾਜ਼ੀਨਾਮੇ ਨਾਲ ਨਿਪਟਾਰਾ ਕੀਤਾ ਗਿਆ।ਇਸ ਦੋਰਾਣ ਮਾਣਯੋਗ ਜਿਲ੍ਹਾ ਅਤੇ ਸੇਸ਼ਨਜ਼ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਵਲੋਂ ਲੋਕਾਂ ਨੂੰ ਲੋਕ ਅਦਾਲਤ ਦੇ ਮਹੱਤਵ ਤੋਂ ਜਾਣੂ ਕਰਵਾਇਆ ਗਿਆ।
ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ। ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ। ਲੋਕ ਅਦਾਲਤਾਂ ਦੇ ਫੇਸਲੇ ਦੀ ਕੋਈ ਅਪੀਲ ਨਹੀ ਹੁੰਦੀ। ਦੋਹਾਂ ਧਿਰਾਂ ਵਿੱਚ ਪਿਆਰ ਵੱਧਦਾ ਹੈ।
ਇਕ ਕੇਸ ਵਿਚ ਹੋਈ ਸਫਲਤਾ ਬਾਰੇ ਦੱਸਦੇ ਜੱਜ ਸਾਹਿਬਾਨ ਨੇ ਦੱਸਿਆ ਕਿ ਕੇਸ 2017 ਤੋਂ ਅਦਾਲਤਾਂ ਵਿੱਚ ਲੰਭਿਤ ਸੀ ਅਤੇ ਪਾਰਟੀਆਂ ਆਪਸ ਵਿੱਚ ਚੈਕ ਬਾਉਂਸ ਨੂੰ ਲੇ ਕੇ ਝਗੜ ਰਹੀਆਂ ਸਨ, ਜਿਸ ਕਾਰਨ ਦੋਹਾਂ ਧਿਰਾਂ ਦਾ ਆਪਸੀ ਝਗੜਾ ਕਾਫੀ ਵਧ ਗਿਆ ਸੀ।ਇਹ ਕੇਸ ਅੱਜ ਮਾਨਯੌਗ ਅਦਾਲਤ ਸ਼੍ਰੀ ਦਰਬਾਰੀ ਲਾਲ ਵਧੀਕ ਜਿਲ੍ਹਾ ਅਤੇ ਸੇੇਸ਼ਨਜ ਜੱਜ ਸਾਹਿਬ ਵਲੋਂ ਸੁਣਿਆ ਗਿਆ ਅਤੇ ਉਕਤ ਕੇਸ ਦਾ ਰਾਜ਼ੀਨਾਮਾ 5 ਲੱਖ 80 ਹਜ਼ਾਰ ਵਿੱਚ ਹੋ ਗਿਆ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …