ਅੰਮ੍ਰਿਤਸਰ, 10 ਦਸੰਬਰ (ਜਗਦੀਪ ਸਿੰਘ) – ਹਿਊਮਨ ਰਾਈਟਸ ਪ੍ਰੋਟੈਕਸ਼ਨ ਵਲੋਂ ਅੰਤਰਰਾਸ਼ਟਰੀ ਹਿਊਮਨ ਰਾਈਟਸ ਦਿਵਸ ‘ਤੇ ਹਾਲ ਗੇਟ ਸਥਿਤ ਦਫਤਰ ਵਿਖੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਸਹਿਗਲ ਦੀ ਪ੍ਰਧਾਨਗੀ ‘ਚ ਮੀਟਿੰਗ ਕੀਤੀ ਗਈ।ਜਿਸ ਦੌਰਾਨ ਭਾਰਤੀ ਨਾਗਰਿਕਾਂ ਨੂੰ ਪ੍ਰਾਪਤ ਮਨੁੱਖੀ ਅਧਿਕਾਰਾਂ ਬਾਰੇ ਟੀਮ ਨੂੰ ਜਾਣਕਾਰੀ ਦਿੰਦਿਆਂ ਇਸ ਦੇ ਇਤਿਹਾਸ ਬਾਰੇ ਵੀ ਚਾਨਣਾ ਪਾਇਆ।ਚੇਅਰਮੈਨ ਸਹਿਗਲ ਨੇ ਕਿਹਾ ਕਿ ਅਗਰ ਕਿਸੇ ਵਿਅਕਤੀ ਨੂੰ ਕੋਈ ਮੁਸ਼ਕਲ ਆ ਰਹੀ ਹੋਵੇ ਤਾਂ ਉਸ ਨੂੰ ਪ੍ਰਾਪਤ ਹੱਕਾਂ ਬਾਰੇ ਜਾਣਕਾਰੀ ਦੇਣ ਦੀ ਕੋਸ਼ਿਸ਼ ਕੀਤੀ ਜਾਵੇ ਕਿਉਂਕਿ ਅਜਿਹੀ ਕੋਸ਼ਿਸ਼ ਪੀੜ੍ਹਤ ਵਿਅਕਤੀ ਦੀ ਮੁਸ਼ਕਲ ਹੱਲ ਕਰ ਸਕਦੀ ਹੈ।ਇਸ ਮੌਕੇ ਨੇੜਲੇ ਦੁਕਾਨਦਾਰ ਅਤੇ ਜੇ.ਐਮ.ਡੀ.ਸੀ ਸੰਸਥਾ ਦੇ ਮੁਖੀ ਵੀ ਮੌਜ਼ੂਦ ਰਹੇ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …