Saturday, August 9, 2025
Breaking News

ਐਨ.ਐਨ.ਐਸ ਵਲੰਟੀਅਰਾਂ ਨੇ ਪਿੰਗਲਵਾੜਾ ਸ਼ਾਖਾ ਦਾ ਕੀਤਾ ਦੌਰਾ

ਸੰਗਰੂਰ, 10 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਧੂਰੀ ਰੋਡ ਸਥਿਤ ਪਿੰਗਲਵਾੜਾ ਸ਼ਾਖਾ ਵਿਖੇ ਮਾਸਟਰ ਕਰਤਾਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ (ਲੜਕੇ) ਸਕੂਲ ਭਵਾਨੀਗੜ੍ਹ ਵਿਖੇ ਚੱਲ ਰਹੇ 7 ਰੋਜ਼ਾ ਐਨ.ਐਨ.ਐਸ ਕੈਂਪ ਦੇ ਵਲੰਟੀਅਰ ਵਿਦਿਆਰਥੀ ਇੱਕ ਦਿਨਾ ਫੇਰੀ ਦੌਰਾਨ ਪਹੁੰਚੇ।ਪ੍ਰਿੰਸੀਪਲ ਤਰਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ ਅਧੀਨ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਮੜਕਨ ਕੰਪਿਊਟਰ ਫੈਕਲਟੀ ਅਤੇ ਹਰਜਿੰਦਰ ਸਿੰਘ ਦੀ ਅਗਵਾਈ 33 ਵਿਦਿਆਰਥੀਆਂ ਦੇ ਗਰੁੱਪ ਨੇ ਸ਼ਾਖਾ ਦੀਆਂ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ।ਉਨਾਂ ਪਿੰਗਲਵਾੜਾ ਦੇ ਮਰੀਜ਼ਾਂ ਨਾਲ ਕੁੱਝ ਸਮਾਂ ਬਿਤਾਇਆ ਅਤੇ ਉਨ੍ਹਾਂ ਦੀ ਸੇਵਾ ਸੰਭਾਲ ਤੋਂ ਬਹੁਤ ਪ੍ਰਭਾਵਿਤ ਹੋਏ।ਤਰਲੋਚਨ ਸਿੰਘ ਚੀਮਾ ਮੁੱਖ ਪ੍ਰਬੰਧਕ, ਹੈਡ ਮਾਸਟਰ ਮੁਖਤਿਆਰ ਸਿੰਘ ਅਤੇ ਸੁਰਿੰਦਰ ਪਾਲ ਸਿੰਘ ਸਿਦਕੀ ਨੇ ਬੱਚਿਆਂ ਨੂੰ ਭਗਤ ਪੂਰਨ ਸਿੰਘ ਜੀ ਦੁਆਰਾ ਸੰਸਥਾਪਕ ਅਤੇ ਡਾਕਟਰ ਇੰਦਰਜੀਤ ਕੌਰ ਪ੍ਰਧਾਨ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੀ ਅਗਵਾਈ ਵਿੱਚ ਪਿੰਗਲਵਾੜਾ ਵਲੋਂ ਕੀਤੀਆਂ ਜਾ ਸਮਾਜਿਕ ਸੇਵਾਵਾਂ, ਲੋੜਵੰਦਾਂ ਦੀ ਮਦਦ, ਵਾਤਾਵਰਨ ਦੀ ਸੰਭਾਲ ਆਦਿ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੱਥੀਂ ਸੇਵਾ ਕਰਨ ਦੀ ਪ੍ਰੇਰਨਾ ਕੀਤੀ।ਇਸ ਸਮੇਂ ਸਕੂਲ ਸਟਾਫ ਮੈਂਬਰ ਅਜਮੇਰ ਸਿੰਘ, ਮਨਜਿੰਦਰ ਸਿੰਘ, ਗੁਰਮੀਤ ਸਿੰਘ ਦੇ ਨਾਲ ਥਾਣਾ ਇੰਚਾਰਜ਼ ਰਾਮ ਪਾਲ ਵੀ ਹਾਜ਼ਰ ਸਨ।
ਪ੍ਰਬੰਧਕਾਂ ਵਲੋਂ ਅਧਿਆਪਕ ਸਾਹਿਬਾਨ ਨੂੰ ਪਿੰਗਲਵਾੜਾ ਲਿਟਰੇਚਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …