Wednesday, August 6, 2025
Breaking News

ਜਥੇਦਾਰ ਕੁਲਦੀਪ ਸਿੰਘ ਤੇੜਾ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਸ਼੍ਰੋਮਣੀ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋਕ ਸਭਾ ਕਰਕੇ ਦਿੱਤੀ ਸ਼ਰਧਾਜਲੀ

ਅੰਮ੍ਰਿਤਸਰ, 11 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਸਵਰਨ ਕੌਰ ਤੇੜਾ ਦੇ ਪਤੀ ਜਥੇਦਾਰ ਕੁਲਦੀਪ ਸਿੰਘ ਤੇੜਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜਥੇਦਾਰ ਕੁਲਦੀਪ ਸਿੰਘ ਤੇੜਾ ਨਮਿਤ ਸ਼ੋਕ ਸਭਾ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਮੂਲ ਮੰਤਰ ਅਤੇ ਗੁਰ-ਮੰਤਰ ਦੇ ਜਾਪ ਕਰਕੇ ਅਰਦਾਸ ਕੀਤੀ ਗਈ।ਸ਼ੋਕ ਸਭਾ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਕੁਲਦੀਪ ਸਿੰਘ ਤੇੜਾ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕੀਤਾ।ਉਨਾਂ ਨੇ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਸੁਪਰਡੈਂਟ ਨਿਸ਼ਾਨ ਸਿੰਘ ਤੇ ਰਾਜਿੰਦਰ ਸਿੰਘ ਰੂਬੀ ਅਟਾਰੀ ਆਦਿ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …