ਅੰਮ੍ਰਿਤਸਰ, 11 ਦਸੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਦੀ ਡਿਓੜੀ ਉਪਰ ਸ੍ਰੀ ਅਖੰਡ ਪਾਠ ਸਾਹਿਬ ਲਈ ਤਿਆਰ ਕੀਤੇ ਕਮਰੇ ਅਰਦਾਸ ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਸੰਗਤ ਅਰਪਣ ਕੀਤੇ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਿਥੇ ਰੋਜ਼ਾਨਾ ਵੱਡੀ ਗਿਣਤੀ ’ਚ ਸੰਗਤ ਨਤਮਸਤਕ ਹੁੰਦੀ ਹੈ।ਸੰਗਤਾਂ ਦੀ ਇਸ ਪਾਵਨ ਅਸਥਾਨ ’ਤੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦੀ ਵੀ ਭਾਵਨਾ ਹੁੰਦੀ ਹੈ।ਇਸ ਕਾਰਜ ਦੀ ਸੇਵਾ ਪ੍ਰਭਜੋਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕਰਵਾਈ ਗਈ ਹੈ।ਇਸ ਤੋਂ ਪਹਿਲਾਂ ਵੀ ਇਸ ਪਰਿਵਾਰ ਨੇ ਸਮੇਂ-ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾਵਾਂ ਵਿਚ ਹਿੱਸਾ ਪਾਇਆ ਹੈ।ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪ੍ਰਭਜੋਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸਮੇਂ-ਸਮੇਂ ’ਤੇ ਕੀਤੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।ਜਥੇਦਾਰ ਗਿਆਨੀ ਰਘਬੀਰ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਗਿਆਨੀ ਸੁਲਤਾਨ ਸਿੰਘ ਨੇ ਪ੍ਰਭਜੋਤ ਸਿੰਘ ਤੇ ਸੁਰਿੰਦਰਪਾਲ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ, ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਬਾਬਾ ਗੁਰਨਾਮ ਸਿੰਘ, ਬਾਬਾ ਰਣਜੀਤ ਸਿੰਘ ਗੋਨੇਆਣਾ, ਵਧੀਕ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਨਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ ਮੌਜ਼ੂਦ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …