ਅੰਮ੍ਰਿਤਸਰ, 11 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਯੋਗ ਅਗਵਾਈ ਅਧੀਨ ਚੱਲ ਰਹੀਆਂ ਖ਼ਾਲਸਾ ਕਾਲਜ ਸੰਸਥਾਵਾ
ਦੀਆਂ ਰਵਾਇਤਾਂ ਅਨੁਸਾਰ ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਆਰੰਭਤਾ ਮੌਕੇ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਅਰਦਾਸ ਦਿਵਸ ਮਨਾਇਆ ਗਿਆ।‘ਸ੍ਰੀ ਸਹਿਜ ਪਾਠ’ ਜੀ ਦੇ ਭੋਗ ਉਪਰੰਤ ਕਾਲਜ ਵਿਦਿਆਰਥਣਾਂ ਵੱਲੋਂ ਸਮੂਹ ਸੰਗਤ ਨੂੰ ਰਸਭਿੰਨੀ ਬਾਣੀ ਦਾ ਕੀਰਤਨ ਸਰਵਣ ਕਰਵਾਇਆ ਗਿਆ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ-ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।ਉਨਾਂ ਨੇ ਨਰਸਿੰਗ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਖਾਲਸਾ ਕਾਲਜ ਅਦਾਰਿਆਂ ਦੀ ਰਵਾਇਤ ਸਬੰਧੀ ਜਾਣਕਾਰੀ ਸਾਂਝੀ ਕੀਤੀ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਨੇ ਅਰਦਾਸ ਦਿਵਸ ’ਤੇ ਪਹੁੰਚੇ ਸਮੂਹ ਮਹਿਮਾਨਾਂ ਦਾ ਸਵਾਗਤ ਕਰਦਿਆਂ ਨਵੇ ਸੈਸ਼ਨ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਪ੍ਰੇਰਿਤ ਕੀਤਾ ਅਤੇ ਸੁਨਿਹਰੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਡਾ: ਇੰਦਰਜੀਤ ਸਿੰਘ ਗੋਗੋਆਣੀ ਨੇ ਧਾਰਮਿਕ ਵਿਚਾਰ ਸਾਂਝੇ ਕੀਤੇ।ਪ੍ਰੋਗਰਾਮ ’ਚ ਸਮੂਹ ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media