ਅੰਮ੍ਰਿਤਸਰ, 11 ਦਸੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਵਲੋਂ ਅੱਜ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਭਗਤਾਂਵਾਲਾ, ਮਜੀਠਾ ਰੋਡ ਬਾਈਪਾਸ, ਕਪੂਰਥਲਾ ਅਤੇ ਚੰਡੀਗੜ੍ਹ ਵਿਖੇ ਸ਼ਹੀਦੀ ਪੰਦਰਵਾੜੇ ਤਹਿਤ ਚਾਰ ਸਾਹਿਬਜ਼ਾਦਿਆਂ ਦੀ ਬੇਮਿਸਾਲ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ ਕਰਵਾ ਕੇ ਧਰਮ ਪ੍ਰਚਾਰ ਮੰੁਹਿਮ ਦੀ ਆਰੰਭਤਾ ਕੀਤੀ ਗਈ।ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਹਰਮਨਜੀਤ ਸਿੰਘ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵਲੋਂ ਸਿੱਖੀ ਪ੍ਰਚਾਰ-ਪ੍ਰਸਾਰ ਨੂੰ ਹੋਰ ਪ੍ਰਚੰਡ ਕਰਦਿਆਂ ਸ਼ਹੀਦੀ ਪੰਦਰਵਾੜੇ ਤਹਿਤ 11 ਤੋ 22 ਦਸੰਬਰ ਤੱਕ ਚੀਫ਼ ਖ਼ਾਲਸਾ ਦੀਵਾਨ ਸਕੂਲਾਂ ਵਿੱਚ ਸੈਮੀਨਾਰ ਕਰਵਾਏ ਜਾ ਰਹੇ ਹਨ।ਜਿਥੇ ਦੀਵਾਨ ਦੇ ਧਾਰਮਿਕ ਅਧਿਆਪਕ, ਪ੍ਰਚਾਰਕ ਅਤੇ ਵਿਦਵਾਨ ਬੱਚਿਆਂ ਨੂੰ ਸਰਬੰਸਦਾਨੀ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰੀ ਅਤੇ ਚਾਰ ਸਾਹਿਬਜਾਦਿਆਂ ਦੀ ਲਾਸਾਨੀ ਬਹਾਦੁਰੀ ਅਤੇ ਬਲਿਦਾਨ ਦੀ ਗਾਥਾ ਬਾਰੇ ਜਾਣੂ ਕਰਵਾ ਰਹੇ ਹਨ।
ਉਹਨਾਂ ਨੇ ਦੱਸਿਆ ਕਿ ਸੈਮੀਨਾਰ ਉਪਰੰਤ ਅਧਿਆਪਕਾਂ ਵਲੋਂ ਪਸ਼ਨੋਤਰੀ ‘ਚ ਭਾਗ ਲੈਣ ਵਾਲੇ ਬੱਚਿਆਂ ਨੂੰ ਇਨਾਮ ਵੀ ਵੰਡੇ ਜਾ ਰਹੇ ਹਨ।ਕਪੂਰਥਲਾ ਦੇ ਦੀਵਾਨ ਸਕੂਲ ਵਿੱਚ ਦਸਤਾਰ ਮੁਕਾਬਲਿਆਂ ਦੇ ਨਾਲ-ਨਾਲ ਅੰਮ੍ਰਿਤਸਰ ਦੇ ਪਿੰਡ ਅਦਲੀਵਾਲ ਦੇ ਗੁਰਦੁਆਰਾ ਸਮਾਗਮ ਵਿਖੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਵਿਸ਼ੇਸ਼ ਤੌਰ ‘ਤੇ ਪੁੱਜ ਕੇ ਸੰਗਤਾਂ ਨੂੰ ਸਿੱਖਾਂ ਦੇ ਸ਼ਹਾਦਤਾਂ ਅਤੇ ਕੁਰਬਾਨੀਆਂ ਭਰੇ ਇਤਿਹਾਸ ਬਾਬਤ ਚਾਨਣਾ ਪਾਉਂਦਿਆਂ ਬੱਚਿਆਂ ਅਤੇ ਪਰਿਵਾਰਾਂ ਨੂੰ ਅੰਮ੍ਰਿਤ ਛੱਕ ਕੇ ਸਿੰਘ ਸੱਜਣ ਲਈ ਪ੍ਰੇਰਿਤ ਕਰ ਰਹੇ ਹਨ।
ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਧਰਮ ਪ੍ਰਚਾਰ ਕਮੇਟੀ ਵਲੋਂ ਸਕੂਲਾਂ ਅਤੇ ਪਿੰਡਾਂ ਵਿੱਚ ਚਲਾਈ ਜਾ ਰਹੀ ਧਰਮ ਪ੍ਰਚਾਰ ਲਹਿਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾ ਕੇਵਲ ਸਿੱਖ ਇਤਿਹਾਸ ਬਲਕਿ ਸਮੂਹ ਵਿਸ਼ਵ ਦੇ ਇਤਿਹਾਸ ਵਿੱਚ ਸਭ ਤੋਂ ਅਨੋਖੀ ਅਤੇ ਛੋਟੀ ਉਮਰ ਦੀ ਅਸਹਿ ਅਤੇ ਅਕਹਿ ਤਸੀਹਿਆਂ ਭਰੀ ਸ਼ਹਾਦਤ ਗਿਣੀ ਜਾਂਦੀ ਹੈ।ਉਹਨਾਂ ਨੇ ਕਿਹਾ ਕਿ ਦੀਵਾਨ ਦਾ ਮੁੱਖ ਮੰਤਵ ਬੱਚਿਆਂ ਨੂੰ ਸਿੱਖੀ ਅਤੇ ਆਪਣੀ ਅਮੀਰ ਵਿਰਾਸਤ ਨਾਲ ਜੋੜਨਾ ਅਤੇ ਗੁਰਸਿੱਖੀ ਵਾਲਾ ਜੀਵਨ ਜੀਉਣ ਲਈ ਪ੍ਰੇਰਿਤ ਕਰਨਾ ਹੈ।
ਇਸ ਮੋਕੇ ਚੀਫ਼ ਖ਼ਾਲਸਾ ਦੀਵਾਨ ਦੇ ਜੁਆਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ, ਸੁਖਬੀਰ ਸਿੰਘ ਆਦਿ ਮੈਂਬਰ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …