ਸੰਗਰੂਰ, 12 ਦਸੰਬਰ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਮੰਡੇਰ ਵਿਖੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਸਪੋਰਟਸ ਕਲੱਬ ਵਲੋਂ ਕਰਵਾਏ ਜਾ ਰਹੇ
ਦੋ ਦਿਨਾ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਅੱਜ ਪਿੰਡ ਦੇ ਸਰਪੰਚ ਗੁਰਬਖਸ਼ੀਸ਼ ਸਿੰਘ ਭੋਲਾ ਨੇ ਕੀਤਾ।ਜਿਕਰਯੋਗ ਹੈ ਕਿ ਕਲੱਬ ਦੇ ਪ੍ਰਧਾਨ ਪ੍ਰਧਾਨ ਗੁਰਵੀਰ ਮੰਡੇਰ ਤੇ ਜਨਰਲ ਸਕੱਤਰ ਕਮਲ ਸਿੰਘ ਮੰਡੇਰ ਦੀ ਅਗਵਾਈ ਹੇਠ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਨੂੰ ਸਮਰਪਿਤ 5ਵਾਂ ਸ਼ਾਨਦਾਰ ਕ੍ਰਿਕੇਟ ਟੂਰਨਾਮੈਂਟ 12 ਤੋਂ 16 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ।ਸਰਪੰਚ ਗੁਰਬਖਸ਼ੀਸ਼ ਸਿੰਘ ਨੇ ਕਿਹਾ ਕਿ ਖੇਡਾਂ ਸਾਡੇ ਜੀਵਨ ਵਿੱਚ ਤੰਦਰੁਸਤੀ ਲਿਆਉਂਦੀਆਂ ਹਨ ਤੇ ਨੌਜਵਾਨ ਖੇਡਾਂ ਨਾਲ ਜੁੜ ਕੇ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਵੀ ਦੂਰ ਰਹਿੰਦੇ ਹਨ।ਇਸ ਮੌਕੇ ਪੰਚ, ਗੁਰਮੀਤ ਸਿੰਘ ਪੰਚ ਸੁਖਚੈਨ ਸਿੰਘ, ਹਰਜਿੰਦਰ ਸਿੰਘ (ਕਾਕਾ), ਪੰਚ ਪਾਲ ਕੌਰ, ਪੰਚ ਭੀਮਾ ਸਿੰਘ, ਪੰਚ ਅਮ੍ਰਿਤਪਾਲ ਸਿੰਘ ਤੇ ਅਰਸ ਹੈਪੀ ਆਦਿ ਮੌਜ਼ੂਦ ਸਨ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media