ਪੰਜਾਬ ਦੇ ਕਿਸਾਨ ਹੁਣ ਆਪਣੇ ਹੱਕਾਂ ਲਈ ਦਿੱਲੀ ਲਗਾਏ ਧਰਨੇ ਤੋਂ ਵੱਡਾ ਧਰਨਾ ਲਾਉਣਗੇ – ਭੱਟੀਆਂ
ਸਮਰਾਲਾ, 12 ਦਸੰਬਰ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਬਲਾਕ ਸਮਰਾਲਾ ਅਤੇ ਮਾਛੀਵਾੜਾ ਸਾਹਿਬ ਦੀ ਇੱਕ ਜਰੂਰੀ ਮੀਟਿੰਗ ਸੁਖਵਿੰਦਰ ਸਿੰਘ ਭੱਟੀਆਂ ਮੀਤ ਪ੍ਰਧਾਨ ਪੰਜਾਬ ਦੀ ਅਗਵਾਈ ਹੇਠ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਮੇਨ ਚੌਂਕ ਸਮਰਾਲਾ ਵਿਖੇ ਕੀਤੀ ਗਈ।ਜਿਸ ਵਿੱਚ ਦੋਨਾਂ ਬਲਾਕਾਂ ਦੇ ਸੈਂਕੜੇ ਦੀ ਗਿਣਤੀ ਵਿੱਚ ਵਰਕਰ ਅਤੇ ਅਹੁੱਦੇਦਾਰ ਸ਼ਾਮਲ ਹੋਏ।ਮੀਟਿੰਗ ਵਿੱਚ ਕਿਸਾਨਾਂ ਦੀ ਮੰਗਾਂ ਸਬੰਧੀ 18 ਜਨਵਰੀ 2024 ਤੋਂ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਪੱਕੇ ਮੋਰਚੇ ਦੀਆਂ ਤਿਆਰੀਆਂ ਸਬੰਧੀ ਚਰਚਾ ਕੀਤੀ ਅਤੇ ਦੋਨਾਂ ਬਲਾਕ ਪ੍ਰਧਾਨਾਂ ਦੀਆਂ ਆਪੋ ਆਪਣੇ ਬਲਾਕਾਂ ਦੇ ਵਰਕਰਾਂ ਨੂੰ ਪਿੰਡ ਪਿੰਡ ਜਾ ਕੇ ਕਿਸਾਨਾਂ ਨੂੰ ਲਾਮਵੰਦ ਕਰਕੇ, ਯੂਨੀਅਨ ਵੱਲੋਂ ਛਪਾਏ ਪੋਸਟਰ ਵੰਡ ਕੇ ਲਾਮਬੰਦ ਕਰਨ ਸੱਦਾ ਦਿੱਤਾ ਗਿਆ।ਬੁਲਾਰਿਆਂ ਨੇ ਕਿਸਾਨਾਂ ਦੀਆਂ ਮੰਗਾਂ ਸਬੰਧੀ ਸੰਬੋਧਨ ਕਰਦੇ ਹੋਏ ਕਿ ਕਿਹਾ ਕਿ ਪੰਜਾਬ ਦਾ ਧਰਤੀ ਹੇਠਲਾ ਪਾਣੀ 2030 ਤੱਕ ਬਿਲਕੁੱਲ ਖਤਮ ਹੋ ਜਾਵੇਗਾ।ਬੁਲਾਰਿਆਂ ਨੇ ਕਿਹਾ, ਜਿਨ੍ਹਾਂ ਵਿੱਚ ਪ੍ਰਮੁੱਖ ਮੰਗਾਂ ਸਤਲੁਜ ਬਿਆਸ ਅਤੇ ਰਾਵੀ ਦੇ ਪਾਣੀ ਉਤੇ ਸੰਵਿਧਾਨ ਅਨੁਸਾਰ ਪੰਜਾਬ ਦੀ ਮਾਲਕੀ ਸਥਾਪਿਤ ਕੀਤੀ ਜਾਵੇ। ਪੰਜਾਬ ਆਪਣੀਆਂ ਲੋੜਾਂ ਪੂਰੀਆਂ ਕਰਨ ਤੋਂ ਬਾਅਦ ਗੈਰ ਰਾਏਪੇਰੀਅਨ ਰਾਜਸਥਾਨ ਵਰਗੇ ਰਾਜਾਂ ਨੂੰ ਪਾਣੀ ਦੀ ਕੀਮਤ ਤੈਅ ਕਰਕੇ ਪਾਣੀ ਦੇਵੇਗਾ।ਹਰਿਆਣੇ ਨੂੰ ਸਾਰੇ ਪਾਣੀ ਦਾ ਲੇਖਾ ਕਰ ਕੇ 40 ਫੀਸਦ ਪਾਣੀ ਹਿੱਸੇ ਵਜੋਂ ਦਿੱਤਾ ਜਾਵੇਗਾ।ਚੰਡੀਗੜ੍ਹ ਪੰਜਾਬ ਦਾ ਸੀ ਅਤੇ ਪੰਜਾਬ ਦਾ ਹੈ।ਕੇਂਦਰ ਚੰਡੀਗੜ੍ਹ ਪੰਜਾਬ ਦੇ ਹਵਾਲੇ ਕਰੇ।ਪਾਣੀ ਅਤੇ ਹਵਾ ਨੂੰ ਸ਼ੁੱਧ ਕਰਨ ਅਤੇ ਦੂਸ਼ਿਤ ਹੋਣ ਤੋਂ ਰੋਕਣ ਲਈ ਸਖ਼ਤ ਕਾਨੂੰਨ ਬਣਾ ਕੇ ਸਖ਼ਤੀ ਨਾਲ ਲਾਗੂ ਕਰੇ।ਕਿਸਾਨਾਂ ਅਤੇ ਖੇਤ ਮਜ਼ਦੂਰਾਂ ਸਿਰ ਕਰਜ਼ੇ ‘ਤੇ ਲਕੀਰ ਮਾਰੀ ਜਾਵੇ।
ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਰਾਜਿੰਦਰ ਸਿੰਘ ਕੋਟ ਪਨੈਚ ਜਨਰਲ ਸਕੱਤਰ ਪੰਜਾਬ, ਪ੍ਰਗਟ ਸਿੰਘ ਕੋਟ ਪਨੈਚ ਜਨਰਲ ਸਕੱਤਰ ਲੁਧਿਆਣਾ, ਮੁਖਤਿਆਰ ਸਿੰਘ ਮੀਤ ਪ੍ਰਧਾਨ ਲੁਧਿਆਣਾ, ਕਰਮਜੀਤ ਸਿੰਘ ਪ੍ਰਧਾਨ ਮਾਛੀਵਾੜਾ, ਅਵਤਾਰ ਸਿੰਘ ਸੇਰੀਆ, ਬੰਤ ਸਿੰਘ, ਮਨਜੀਤ ਸਿੰਘ ਪੈਤ, ਜਗਦੇਵ ਸਿੰਘ ਗੋਲਾ ਮੁਤਿਓਂ, ਬੂਟਾ ਸਿੰਘ ਬਗਲੀ, ਨਿਰਮਲ ਸਿੰਘ ਬਗਲੀ ਖੁਰਦ, ਕੁਲਵਿੰਦਰ ਸਿੰਘ ਪੂਰਬਾ ਬਲਾਕ ਪ੍ਰਧਾਨ ਸਮਰਾਲਾ, ਤੇ ਦੋਨਾਂ ਬਲਾਕਾਂ ਦੇ ਵਰਕਰ ਵੀ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …