Monday, February 2, 2026

ਖ਼ਾਲਸਾ ਕਾਲਜ ਨਰਸਿੰਗ ਨੇ ‘ਵਿਸ਼ਵ ਏਡਜ਼ ਦਿਵਸ’ ’ਤੇ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਕਮਿਊਨਟੀ ਹੈਲਥ ਨਰਸਿੰਗ ਵਿਭਾਗ ਵਲੋਂ ‘ਵਿਸ਼ਵ ਏਡਜ਼ ਦਿਵਸ’ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪਿ੍ਰੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਇਸ ਪ੍ਰੋਗਰਾਮ ਦੀ ਸ਼ੁਰੂਆਤ ’ਚ ਸਕੂਲ ਪਿ੍ਰੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਵਲੋਂ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਗਏ।
ਕਾਲਜ ਦੀ ਐਮ.ਐਸ.ਸੀ ਨਰਸਿੰਗ ਦੀ ਵਿਦਿਆਰਥਣ ਵਲੋਂ ਏਡਜ਼ ਪ੍ਰਤੀ ਜਾਗਰੂਕ ਕੀਤਾ ਗਿਆ।ਨਰਸਿੰਗ ਵਿਦਿਆਰਥੀਆਂ ਨੇ ਨਾਟਕ ਰਾਹੀਂ ਸਕੂਲ ੇ ਵਿਦਿਆਰਥੀਆਂ ਨੂੰ ਏਡਜ਼ ਪ੍ਰਤੀ ਜਾਣਕਾਰੀ ਦਿੱਤੀ ਗਈ।ਵਿਦਿਆਰਥੀਆਂ ਦੀ ਏਡਜ਼ ਸਬੰਧੀ ਸਲੋਗਨ ਪ੍ਰਤੀਯੋਗਤਾ ਵੀ ਕਰਵਾਈ ਗਈ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਕਮਿਊਨਟੀ ਹੈਲਥ ਨਰਸਿੰਗ ਵਿਭਾਗ ਦੇ ਐਸੋਸੀਏਟ ਪ੍ਰੋ: ਸੁਧਾ, ਅਸਿਸਟੇੈਂਟ ਪ੍ਰੋ: ਅਨੁਕਿਰਨਜੀਤ ਕੌਰ, ਅਸਿਸਟੇੈਂਟ ਪ੍ਰੋ: ਜਤਿੰਦਰ ਕੌਰ ਅਤੇ ਕਾਲਜ ਕਲੀਨੀਕਲ ਇੰਸਟਰੱਕਟਰ ਅਮਰਦੀਪ ਕੌਰ ਤੇ ਕੋਮਲ ਵਲੋਂ ਵਿਦਿਆਰਥੀਆਂ ਦੇ ਸਵਾਲਾਂ ਦਾ ਜਵਾਬ ਦਿੱਤਾ ਗਿਆ।

Check Also

ਆਰ.ਆਰ.ਆਰ ਕੰਪਨੀ ਨਾਲ ਠੋਸ ਕਚਰਾ ਇਕੱਠਾ ਕਰਨ ਸਬੰਧੀ ਸਮੀਖਿਆ ਮੀਟਿੰਗ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਕਮਿਸ਼ਨਰ, ਨਗਰ ਨਿਗਮ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਨੁਸਾਰ …