ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਨੇ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਯੋਜਿਤ ਇੰਟਰ ਖਾਲਸਾ ਖੇਡ ਮੁਕਾਬਲਿਆਂ ’ਚ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਮੁੱਖ ਮਹਿਮਾਨ ਵਜੋਂ ਪੁੱਜੇ ਸ੍ਰੀਮਤੀ ਤੇਜਿੰਦਰ ਕੌਰ ਛੀਨਾ ਨੇ ਵਿਦਿਆਰਥਣਾਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ।
ਸ੍ਰੀਮਤੀ ਛੀਨਾ ਨੇ ਕਿਹਾ ਕਿ ਖੇਡਾਂ ਜਿਥੇ ਮਨੁੱਖ ਦੇ ਸਰਵਪੱਖੀ ਵਿਕਾਸ ਲਈ ਸਹਾਈ ਹੁੰਦੀਆਂ ਹਨ, ਉਥੇ ਨਾਲ ਹੀ ਨਾਲ ਸਵੈ-ਸੁਰੱਖਿਆ ਅਤੇ ਆਤਮ-ਵਿਸ਼ਵਾਸ ਵੀ ਪ੍ਰਦਾਨ ਕਰਦੀਆਂ ਹਨ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਦੱਸਿਆ ਕਿ ਲੜਕੀਆਂ ਦੇ ਕਰਵਾਏ ਗਏ ਬੈਡਮਿੰਟਨ ਮੁਕਾਬਲੇ ’ਚ ਸਕੂਲ ਨੂੰ ਫ਼ਸਟ ਰਨਰਅਪ ਟਰਾਫ਼ੀ ਅਤੇ ਲੜਕਿਆਂ ਦੀ ਵਾਲੀਵਾਲ ਟੀਮ ਨੇ ਫਸਟ ਰਨਰ ਅਪ ਟਰਾਫੀ ਹਾਸਲ ਕੀਤੀ।ਉਨ੍ਹਾਂ ਕਿਹਾ ਕਿ ਰੱਸਾ-ਕਸ਼ੀ ਮੁਕਾਬਲੇ ’ਚ ਲੜਕੀਆਂ ਦੀ ਟੀਮ ਨੇ ਫਸਟ ਰਨਰਅਪ ਟਰਾਫੀ, ਜਦਕਿ ਲੜਕਿਆਂ ਦੀ ਟੀਮ ਨੂੰ ਦੂਸਰੀ ਰਨਰਅਪ ਟਰਾਫੀ ਪ੍ਰਾਪਤ ਹੋਈ।ਇਸੇ ਤਰ੍ਹਾਂ ਅਥਲੈਟਿਕਸ ਮੁਕਾਬਲੇ ’ਚ ਸਕੂਲ ਨੇ ਦੂਸਰੀ ਰਨਰਅਪ ਟਰਾਫੀ ਹਾਸਲ ਕੀਤੀ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਸ੍ਰੀਮਤੀ ਛੀਨਾ ਨੇ ਨੇ ਸਪੋਰਟਸ ਕਮੇਟੀ ਦੇ ਮੈਂਬਰ ਮੈਡਮ ਰਾਜਬੀਰ ਗਰੇਵਾਲ, ਮਨਿੰਦਰ ਸਿੰਘ ਅਤੇ ਅਧਿਆਪਕਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।ਇਸ ਮੌਕੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ਼, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਪ੍ਰਿੰਸੀਪਲ ਏ.ਐਸ ਗਿੱਲ ਅਤੇ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …