ਭੀਖੀ, 13 ਦਸੰਬਰ (ਕਮਲ ਜ਼ਿੰਦਲ) – ਭੀਖੀ ਦੇ ਹਨੂੰਮਾਨ ਮੰਦਰ ਵਿੱਚ ਸਮੂਹ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੀ ਇੱਕ ਮੀਟਿੰਗ ਕੀਤੀ ਗਈ।ਜਿਸ ਮੀਟਿੰਗ
ਵਿੱਚ ਸ਼੍ਰੀ ਚੰਦਰਕਾਂਤ ਸਹਿ ਸੰਯੋਜਕ ਪੰਜਾਬ ਵਿਸ਼ੇਸ਼ ਤੌਰ ‘ਤੇ ਪਹੁੰਚੇ।ਉਹਨਾਂ ਕਿਹਾ ਕਿ ਸ੍ਰੀ ਰਾਮ ਜਨਮ ਭੂਮੀ ਅਯੋਧਿਆ ਵਿਖੇ ਪ੍ਰਭੂ ਸ਼੍ਰੀ ਰਾਮ ਲੱਲਾ ਜੀ ਦੀ ਮੂਰਤੀ ਸਥਾਪਨਾ 22 ਜਨਵਰੀ ਨੂੰ ਜਾ ਰਹੀ ਹੈ।ਇਸ ਸਬੰਧ ‘ਚ ਸ੍ਰੀ ਰਾਮ ਮੰਦਰ ਨਿਰਮਾਣ ਟਰੱਸਟ ਵਲੋਂ ਪੂਰੇ ਦੇਸ਼ ਵਿੱਚ ਇੱਕ ਅਭਿਆਨ ਚਲਾਇਆ ਜਾ ਰਿਹਾ ਹੈ।ਜਿਸ ਦੇ ਤਹਿਤ ਸਾਰੇ ਰਾਮ ਭਗਤਾਂ ਨੂੰ ਸੱਦਾ ਪੱਤਰ ਦੇ ਰੂਪ ਵਿੱਚ ਟਰੱਸਟ ਵਲੋਂ ਪੀਲੇ ਚਾਵਲ ਸ੍ਰੀ ਰਾਮ ਮੰਦਰ ਚਿੱਤਰ ਅਤੇ ਸ੍ਰੀ ਰਾਮ ਮੰਦਰ ਦੇ ਸਬੰਧਿਤ ਕੁੱਝ ਹੋਰ ਸਮੱਗਰੀਆਂ ਭੇਜੀਆਂ ਜਾ ਰਹੀਆਂ ਹਨ।ਉਨਾਂ ਕਿਹਾ ਕਿ ਸਨਾਤਨ ਧਰਮ ਦੇ ਵਲੰਟੀਅਰ ਲੋਕਾਂ ਦੇ ਘਰਾਂ ਵਿੱਚ ਜਾ ਕੇ ਸੱਦਾ ਪੱਤਰ ਦੇਣਗੇ।ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਹਰ ਸ਼ਹਿਰ ਅਤੇ ਕਸਬਿਆਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਉਨਾਂ ਕਿਹਾ ਕਿ ਇਹ ਅਭਿਆਨ ਪੂਰੇ ਦੇਸ਼ ਵਿੱਚ 1 ਤੋਂ 15 ਜਨਵਰੀ ਤੱਕ ਚੱਲਣ ਵਾਲਾ ਹੈ।ਮੀਟਿੰਗ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ, ਸ੍ਰੀ ਹਨੂੰਮਾਨ ਮੰਦਰ ਕਮੇਟੀ, ਯੁਵਾ ਬ੍ਰਾਹਮਣ ਸਭਾ, ਸ੍ਰੀ ਖਾਟੂ ਸਾਮ ਕਮੇਟੀ, ਸ੍ਰੀ ਕਾਲੀ ਮਾਤਾ ਮੰਦਰ ਕਮੇਟੀ, ਮਾਤਾ ਦੁਰਗਾ ਮੰਦਰ ਕਮੇਟੀ ਅਤੇ ਬਾਬਾ ਨਾਮਦੇਵ ਮੰਦਰ ਕਮੇਟੀ ਦੇ ਮੈਂਬਰ ਹਾਜ਼ਰ ਰਹੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media