ਸਮਰਾਲਾ 13 ਦਸੰਬਰ (ਇੰਦਰਜੀਤ ਸਿੰਘ ਕੰਗ) – ਸੀ.ਓ.ਈ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਗਿਆਰਵੀਂ ਅਤੇ ਬਾਰਵੀਂ (ਸਾਇੰਸ) ਜਮਾਤਾਂ
ਦੇ ਜਰੂਰਤਮੰਦ ਵਿਦਿਆਰਥੀਆਂ ਲਈ ਕਿਤਾਬਾਂ ਖਰੀਦਣ ਲਈ ਆਪਣੀ ਕਿਰਤ ਕਮਾਈ ਵਿਚੋਂ ਪ੍ਰਵਾਸੀ ਭਾਰਤੀ ਯੂ.ਕੇ ਨਿਵਾਸੀ ਦਿਲਬਾਗ ਸਿੰਘ ਵਲੋਂ 24000 ਰੁਪਏ ਦੀ ਨਕਦ ਰਾਸ਼ੀ ਸਕੂਲ ਪ੍ਰਿੰਸੀਪਲ ਮੈਡਮ ਸੁਮਨ ਲਤਾ ਨੂੰ ਭੇਂਟ ਕੀਤੀ, ਤਾਂ ਜੋ ਜਿਨ੍ਹਾਂ ਵਿਦਿਆਰਥੀਆਂ ਦੀ ਆਰਥਿਕ ਹਾਲਤ ਚੰਗੀ ਨਹੀਂ ਹੈ।ਉਨ੍ਹਾਂ ਨੂੰ ਸਕੂਲ ਵਲੋਂ ਕਿਤਾਬਾਂ ਖਰੀਦ ਕੇ ਦਿੱਤੀਆਂ ਜਾ ਸਕਣ।ਉਨ੍ਹਾਂ ਨਾਲ ਰਿਟਾ: ਲੈਕਚਰਾਰ ਯਾਦਵਿੰਦਰ ਸਿੰਘ ਸ਼ਾਹੀ ਵੀ ਮੌਜ਼ੂਦ ਸਨ।ਪ੍ਰਿੰਸੀਪਲ ਸੁਮਨ ਲਤਾ ਨੇ ਪ੍ਰਵਾਸੀ ਭਾਰਤੀ ਦਿਲਬਾਗ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਇਹ ਉਪਰਾਲਾ ਜਰੂਰਤਮੰਦ ਵਿਦਿਆਰਥੀਆਂ ਲਈ ਬਹੁਤ ਹੀ ਲਾਭਦਾਇਕ ਹੋਵੇਗਾ।ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਇਨ੍ਹਾਂ ਜਮਾਤਾਂ ਨਾਲ ਸਬੰਧਿਤ ਅਧਿਆਪਕ ਦੀ ਡਿਊਟੀ ਲਗਾ ਕੇ ਜਰੂਰਤਮੰਦ ਵਿਦਿਆਰਥੀਆਂ ਨੂੰ ਖੁੱਦ ਕਿਤਾਬਾਂ ਖਰੀਦ ਕੇ ਦੇਣਗੇ ਤਾਂ ਜੋ ਉਹ ਆਪਣੀ ਪੜ੍ਹਾਈ ਨੂੰ ਨਿਰੰਤਰ ਜਾਰੀ ਰੱਖ ਸਕਣ ਅਤੇ ਉਚੇਰੀ ਸਿੱਖਿਆ ਪ੍ਰਾਪਤ ਕਰਕੇ ਚੰਗੀ ਨੌਕਰੀ ਦੇ ਕਾਬਲ ਹੋ ਸਕਣ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media