Monday, November 23, 2026

ਡਿਪਟੀ ਕਮਿਸ਼ਨਰ ਵਲੋਂ ਏਅਰਪੋਰਟ ਜੰਕਸ਼ਨ ਅਤੇ ਅੰਮ੍ਰਿਤਸਰ ਬਾਈਪਾਸ ਗਰੀਨਫੀਲਡ ਪ੍ਰਾਜੈਕਟ ਦੀ ਤਾਜ਼ਾ ਸਥਿਤੀ ਦਾ ਜਾਇਜ਼ਾ

ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਵੱਲੋਂ ਅੱਜ ਦਿੱਲੀ-ਕਟੜਾ ਐਕਸਪ੍ਰੈਸ਼ ਵੇਅ, ਅੰਮ੍ਰਿਤਸਰ ਬਾਈਪਾਸ ਗਰੀਨਫੀਲਡ ਅਲਾਇਨਮੈਂਟ ਅਤੇ ਅੰਮ੍ਰਿਤਸਰ ਏਅਰਪੋਰਟ ਜੰਕਸ਼ਨ ਪ੍ਰਾਜੈਕਟਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਮੁਆਵਜ਼ੇ ਦੇ ਕੇਸਾਂ ਦਾ ਜਲਦ ਨਿਪਟਾਰਾ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਤਾਂ ਜੋ ਇਨ੍ਹਾਂ ਪ੍ਰਾਜੈਕਟਾਂ ਵਿੱਚ ਦੇਰੀ ਤੋਂ ਬਚਿਆ ਜਾ ਸਕੇ।ਉਨਾਂ ਐਕਵਾਇਰ ਕੀਤੀ ਜ਼ਮੀਨ ਦੇ ਮੁਆਵਜ਼ੇ ਦੀ ਜਲਦ ਤੋਂ ਜਲਦ ਵੰਡ ਕਰਨ ’ਤੇ ਜ਼ੋਰ ਦਿੱਤਾ।
ਉਨਾਂ ਨੇ ਇੰਨਾ ਵੱਕਾਰੀ ਪ੍ਰਾਜੈਕਟਾਂ ਦੇ ਚੱਲ ਰਹੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਇੱਕਜੁੱਟ ਹੋ ਕੇ ਕੰਮ ਕਰਨ ਲਈ ਕਿਹਾ ਤਾਂ ਜੋ ਇਸ ਖੇਤਰ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ, ਸੜਕ ਸੁਰੱਖਿਆ ਅਤੇ ਰੋਜ਼ਗਾਰ ਦੇ ਮੌਕਿਆਂ ਵਿੱਚ ਵਾਧੇ ਤੋਂ ਇਲਾਵਾ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲ ਸਕੇ।
ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਜ਼ਮੀਨ ਕਬਜ਼ੇ ਅਤੇ ਮੁਆਵਜ਼ੇ ਦੇ ਕੇਸਾਂ ਦਾ ਜਲਦ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ।ਉਨ੍ਹਾਂ ਨੇ ਸਬੰਧਤ ਐਸ.ਡੀ.ਐਮਜ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਮਾਮਲਿਆਂ ਵਿੱਚ ਜਿਥੇ ਜ਼ਮੀਨ ਮਾਲਕਾਂ ਨੂੰ ਪਹਿਲਾਂ ਹੀ ਆਪਣੀ ਪ੍ਰਾਪਰਟੀ ਦੇ ਅਵਾਰਡ ਮਿਲ ਚੁੱਕੇ ਹਨ, ਉਨਾਂ ਦੇ ਇੰਤਕਾਲ ਮਾਲ ਰਿਕਾਰਡ ਵਿੱਚ ਤਬਦੀਲ ਕਰਨ ਦੀ ਕਾਰਵਾਈ ਦੀ ਵਿਅਕਤੀਗਤ ਤੌਰ ’ਤੇ ਨਿਗਰਾਨੀ ਕਰਨ ਯਕੀਨੀ ਬਣਾਉਣ ਲਈ ਕਿਹਾ।

 

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …