Friday, October 18, 2024

ਸੂਬੇ ‘ਚ ਲੋਕਾਂ ਨੂੰ ਘਰਾਂ ਦੀਆਂ ਬਰੂਹਾਂ ’ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਹੋਈ ਸ਼ਰੂਆਤ-ਈ.ਟੀ.ਓ

1076 ਨੰਬਰ ’ਤੇ ਕਾਲ ਕਰਕੇ 43 ਸਰਕਾਰੀ ਸੇਵਾਵਾਂ ਦਾ ਮਿਲੇਗਾ ਲਾਭ

ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੀਆਂ ਬਰੂਹਾਂ ’ਤੇ ਸਰਕਾਰੀ ਸੇਵਾਵਾਂ ਮੁਹ ਈਆ ਕਰਵਾਉਣ ਦੀ ਪੂਰੇ ਪੰਜਾਬ ਵਿੱਚ ਸ਼ੁਰੂਆਤ ਹੋ ਗਈ ਹੈ ਅਤੇ ਇਸ ਨਾਲ ਲੋਕਾਂ ਦੀ ਖੱਜ਼ਲ ਖੁਆਰੀ ਬੰਦ ਹੋ ਜਾਵੇਗੀ।ਜੰਡਿਆਲਾ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਲੁਧਿਆਣਾ ਤੋਂ ਇਸ ਸਕੀਮ ਦੀ ਸ਼ਰੂਆਤ ਮੁੱਖ ਮੰਤਰੀ ਮਾਨ ਵਲੋਂ ਕਰਨ ਦੇ ਨਾਲ ਜ਼ਿਲ੍ਹੇ ਦੇ ਲੋਕ ਹੁਣ 43 ਪ੍ਰਕਾਰ ਦੀਆਂ ਸੇਵਾਵਾਂ ਘਰ ਬੈਠੇ ਪ੍ਰਾਪਤ ਕਰ ਸਕਦੇ ਹਨ, ਜਿਸ ਦੇ ਲਈ ਲੋਕਾਂ ਨੂੰ ਆਪਣੇ ਘਰ ਤੋਂ ਹੀ ਫੋਨ ਨੰਬਰ 1076 ’ਤੇ ਕਾਲ ਕਰਨੀ ਹੋਵੇਗੀ।ਉਨ੍ਹਾਂ ਅੱਗੇ ਦੱਸਿਆ ਕਿ ਕਾਲ ਕਰਨ ਤੋਂ ਉਪਰੰਤ ਉਹ ਸਰਕਾਰੀ ਨੁਮਾਇੰਦੇ ਨੂੰ ਦੱਸ ਸਕਦੇ ਹਨ ਕਿ ਉਹ ਕਿਸ ਵੇਲੇ ਉਹਨਾਂ ਦੇ ਘਰ ਆ ਕੇ ਉਹਨਾਂ ਦੇ ਫੋਟੋ ਜਾਂ ਹੋਰ ਦਸਤਾਵੇਜ਼ ਲਿਜਾ ਕੇ ਉਹਨਾਂ ਨੂੰ ਸਰਕਾਰੀ ਸੇਵਾ ਦਾ ਲਾਭ ਦੇ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਸਰਕਾਰੀ ਸੇਵਾ ਤਹਿਤ ਜੋ ਵੀ ਸਰਟੀਫਿਕੇਟ ਬਣੇਗਾ, ਉਹ ਵੀ ਵਿਅਕਤੀ ਨੂੰ ਉਸਦੇ ਘਰ ਹੀ ਸਰਕਾਰੀ ਨੁਮਾਇੰਦਾ ਦੇ ਕੇ ਜਾਵੇਗਾ।ਵਿਧਾਇਕ ਨੇ ਦੱਸਿਆ ਕਿ ਇਸ ਸੇਵਾ ਦੇ ਸ਼ੁਰੂ ਹੋਣ ਨਾਲ ਜ਼ਿਲ੍ਹੇ ਦੇ ਲੋਕਾਂ ਨੂੰ ਵੱਡੀ ਸਹੂਲਤ ਹੋਵੇਗੀ ਅਤੇ ਉਹਨਾਂ ਨੂੰ ਸਰਕਾਰੀ ਸੇਵਾਵਾਂ ਲੈਣ ਲਈ ਸੇਵਾ ਕੇਂਦਰ ਜਾਂ ਹੋਰ ਦਫਤਰਾਂ ਤੱਕ ਨਹੀਂ ਜਾਣਾ ਪਵੇਗਾ।ਉਨ੍ਹਾਂ ਕਿਹਾ ਜਿਥੇ ਇਹ ਯੋਜਨਾ ਸਰਕਾਰੀ ਦਫਤਰਾਂ ਵਿੱਚ ਭੀੜ ਘੱਟ ਕਰਨ ਲਈ ਲਾਹੇਵੰਦ ਹੋਵੇਗੀ, ਉਥੇ ਲੋਕਾਂ ਨੂੰ ਘਰ ਬੈਠੇ ਹੀ ਸਰਕਾਰੀ ਸਹੂਲਤਾਂ ਮਿਲ ਸਕਣਗੀਆਂ।
ਕੈਬਨਿਟ ਮੰਤਰੀ ਨੇ ਅੱਜ ਆਪਣੇ ਹਲਕੇ ਦੇ ਪਿੰਡਾਂ ਫਤਹਿਪੁਰ ਰਾਜਪੂਤਾਂ, ਫਤਿਹਪੁਰ ਰਾਜਪੂਤਾਂ ਖੁਰਦ ਅਤੇ ਤੀਰਥਪੁਰ ਵਿਖੇ ਕਰੀਬ 26 ਲੱਖ ਰੁਪਏ ਨਾਲ ਹੋਣ ਵਾਲੇ ਵੱਖ-ਵੱਖ ਕੰਮਾਂ ਦੇ ਉਦਘਾਟਨ ਕੀਤੇ।ਪਿੰਡਾਂ ਦੇ ਲੋਕਾਂ ਵੱਲੋਂ ਗਰਮਜੋਸ਼ੀ ਨਾਲ ਉਨਾਂ ਦਾ ਥਾਂ-ਥਾਂ ਸਵਾਗਤ ਕੀਤਾ ਗਿਆ।ਇਸ ਮੌਕੇ ਸੂਬੇਦਾਰ ਛਨਾਖ ਸਿੰਘ ਚੇਅਰਮੈਨ, ਬਲਾਕ ਪ੍ਰਧਾਨ ਕੰਵਲਜੀਤ ਧਾਰੜ, ਬੀ.ਡੀ.ਪੀ.ਓ ਪ੍ਰਗਟ ਸਿੰਘ, ਐਕਸੀਅਨ ਮਨਿੰਦਰ ਸਿੰਘ, ਸਤਿੰਦਰ ਸਿੰਘ ਅਤੇ ਇਲਾਕੇ ਦੇ ਮੋਹਤਬਰ ਵੀ ਹਾਜ਼ਰ ਸਨ।

 

 

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …