Friday, August 1, 2025
Breaking News

ਡਿਪਟੀ ਕਮਿਸ਼ਨਰ ਨੇ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਕਿਹਾ, ਛੇਤੀ ਹੀ 12 ਹੋਰ ਆਮ ਆਦਮੀ ਕਲੀਨਿਕ ਕੀਤੇ ਜਾਣਗੇ ਲੋਕਾਂ ਨੂੰ ਸਮਰਪਿਤ
ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਬੀਤੇ ਵਰ੍ਹੇ 15 ਅਗਸਤ 2022 ਤੋਂ ਜਿਲ੍ਹਾ ਅੰਮ੍ਰਿਤਸਰ ਵਿਖੇ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਵਿੱਚ 30 ਨਵੰਬਰ 2023 ਤੱਕ ਲਗਭਗ 9 ਲੱਖ ਦੇ ਕਰੀਬ ਲੋੜਵੰਦ ਮਰੀਜਾਂ ਨੇ ਸਿਹਤ ਸੇਵਾਵਾਂ ਦਾ ਲਾਭ ਲਿਆ ਹੈ ਅਤੇ 143701 ਵਿਅਕਤੀਆਂ ਨੇ ਆਪਣੇ ਮੁਫ਼ਤ ਵਿੱਚ ਟੈਸਟ ਕਰਵਾਏ ਹਨ।
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਨੇ ਜਿਲ੍ਹੇ ਵਿਚ ਚੱਲ ਰਹੇ 60 ਆਮ ਆਦਮੀ ਕਲੀਨਿਕਾਂ ਦੇ ਕੰਮਾਂ ਦੀ ਸਮੀਖਿਆ ਕਰਦੇ ਦੱਸਿਆ ਕਿ ਲੋਕਾਂ ਦੇ ਮਿਲੇ ਹੁੰਗਾਰੇ ਤੋਂ ਬਾਅਦ ਜਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ 12 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ।ਉਨਾਂ ਕਿਹਾ ਕਿ ਮੈਂ ਵੀ ਹਾਲ ਹੀ ਵਿਚ ਕਲੀਨਿਕਾਂ ਦਾ ਦੌਰਾ ਕੀਤਾ ਹੈ ਅਤੇ ਵੇਖਿਆ ਹੈ ਕਿ ਲੋਕ ਆਪਣੇ ਸਿਹਤ ਸੇਵਾਵਾਂ ਦਾ ਘਰਾਂ ਦੇ ਨੇੜੇ ਤੋਂ ਹੀ ਆਮ ਆਦਮੀ ਕਲੀਨਿਕਾਂ ਤੋਂ ਇਲਾਜ ਕਰਵਾ ਕੇ ਪੂਰੀ ਤਰ੍ਹਾਂ ਸੰਤੁਸ਼ਟ ਹਨ।
ਡਿਪਟੀ ਕਮਿਸ਼ਨਰ ਨੇ ਆਮ ਆਦਮੀ ਕਲੀਨਿਕਾਂ ਵਿੱਚ ਕੰਮ ਕਰ ਰਹੇ ਡਾਕਟਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨਾਂ ਦੱਸਿਆ ਕਿ ਮਰੀਜਾਂ ਨੂੰ ਸਾਰੀਆਂ ਦਵਾਈਆਂ ਇਥੋਂ ਹੀ ਪ੍ਰਾਪਤ ਹੋ ਜਾਂਦੀਆਂ ਹਨ।ਪਹਿਲਾਂ ਆਮ ਲੋਕਾਂ ਨੂੰ ਆਪਣੀ ਸਿਹਤ ਸਮੱਸਿਆ ਨੂੰ ਲੈ ਕੇ ਹਸਪਤਾਲਾਂ ਵਿੱਚ ਜਾਣਾ ਪੈਂਦਾ ਸੀ, ਪਰੰਤੂ ਹੁਣ ਆਮ ਆਦਮੀ ਕਲੀਨਿਕਾਂ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਸਿਹਤ ਸੁਵਿਧਾਵਾਂ ਮੁਹੱਈਆ ਹੋ ਰਹੀਆਂ ਹਨ।
ਇਸ ਮੌਕੇ ਸਿਵਲ ਸਰਜਨ ਵਿਜੈ ਕੁਮਾਰ, ਜਿਲ੍ਹਾ ਸਿਹਤ ਅਫ਼ਸਰ ਡਾ. ਜਸਪਾਲ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …