ਸੰਗਰੂਰ, 15 ਦਸੰਬਰ (ਜਗਸੀਰ ਲੌਂਗੋਵਾਲ) – ਬੀਤੀ ਦਿਨੀ ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਅਕੇਡੀਆ ਵਰਲ਼ਡ ਸਕੂਲ ਵਿਖੇ ਚੇਅਰਮੈਨ ਐਡਵੋਕੇਟ
ਗਗਨਦੀਪ ਸਿੰਘ ਅਤੇ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਦੀ ਅਗਵਾਈ ਹੇਠ ਬੱਚਿਆਂ ਨੂੰ ਸ਼ੁੱਧ ਅੰਗਰੇਜ਼ੀ, ਹਿੰਦੀ ਅਤੇ ਪੰਜਾਬੀ ਸ਼ਬਦ ਲਿਖਣ ਦੀ ਕਲਾ ਨੂੰ ਨਿਖਾਰਨ ਲਈ ਸਪੈਲ ਬੀ ਮੁਕਾਬਲੇ ਕਰਵਾਏ ਗਏ।ਮੁਕਾਬਲੇ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਰਮਿਆਨ ਚਾਰ ਗਰੁੱਪਾਂ ਵਿੱਚ ਕਰਵਾਏ ਗਏ। ਪਹਿਲਾਂ ਗਰੁੱਪ ਪਹਿਲੀ ਅਤੇ ਦੂਜੀ ਜਮਾਤ, ਦੂਜਾ ਗਰੁੱਪ ਤੀਜੀ ਅਤੇ ਚੌਥੀ ਜਮਾਤ, ਤੀਜਾ ਗਰੁੱਪ ਪੰਜਵੀਂ ਅਤੇ ਛੇਵੀਂ ਜਮਾਤ ਅਤੇ ਚੌਥਾ ਗਰੁੱਪ ਸੱਤਵੀਂ ਅਤੇ ਅੱਠਵੀਂ ਜਮਾਤ ਦਾ ਸੀ।ਹਰ ਇੱਕ ਗਰੁੱਪ ਦੇ ਵਿਦਿਆਰਥੀਆਂ ਨੂੰ ਵੀਹ-ਵੀਹ ਸ਼ਬਦ ਦਿੱਤੇ ਗਏ।ਅੰਗਰੇਜ਼ੀ ਭਾਸ਼ਾ ਵਿੱਚ 22 ਵਿਦਿਆਰਥੀਆਂ, ਹਿੰਦੀ ਭਾਸ਼ਾ ਵਿੱਚ 25 ਵਿਦਿਆਰਥੀਆਂ ਅਤੇ ਪੰਜਾਬੀ ਭਾਸ਼ਾ ਵਿੱਚ 22 ਵਿਦਿਆਰਥੀਆਂ ਨੇ ਪਹਿਲਾ ਦੂੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ।ਸਕੂਲ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਵਲੋਂ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਵਧਾਈ ਦਿੱਤੀ।ਸਕੂਲ ਦੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਨੇ ਦੱਸਿਆ ਕਿ ਬੱਚਿਆਂ ਨੂੰ ਅੰਗਰੇਜ਼ੀ, ਪੰਜਾਬੀ ਅਤੇ ਹਿੰਦੀ ਭਾਸ਼ਾ ਦੇ ਕਈ ਸ਼ਬਦ ਲਿਖਣ ਅਤੇ ਯਾਦ ਕਰਨ ਵਿੱਚ ਦਿੱਕਤ ਆਉਂਦੀ ਹੈ।ਇਹਨਾਂ ਮੁਕਾਬਲਿਆਂ ਰਾਹੀਂ ਵਿਦਿਆਰਥੀ ਔਖੇ ਤੋਂ ਔਖੇ ਸ਼ਬਦ ਲਿਖਣ ਵਿੱਚ ਨਿਪੁੰਨਤਾ ਹਾਸਲ ਕਰਦੇ ਹਨ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media