ਸੰਗਰੂਰ, 15 ਦਸੰਬਰ (ਜਗਸੀਰ ਲੌਂਗੋਵਾਲ)- ਬੀਤੇ ਦਿਨੀਂ ਸਰਕਾਰੀ ਸਕੂਲ ਕਿਲਾ ਭਰੀਆਂ ਦੀ 9ਵੀਂ ਕਲਾਸ ਦੀ ਹੋਣਹਾਰ ਵਿਦਿਆਰਥਣ ਦਿਕਸ਼ਮਪ੍ਰੀਤ ਕੌਰ ਨੂੰ ਵਾਰ ਹੀਰੋ ਸਟੇਡੀਅਮ ਸੰਗਰੂਰ ਵਿਖੇ ਡੈਪੋ ਨੋਡਲ ਅਫ਼ਸਰ ਸ੍ਰੀਮਤੀ ਪ੍ਰਿਸਕਾ ਦੀ ਅਗਵਾਈ ਅਧੀਨ ਡੀ.ਸੀ ਵਲੋਂ “ਨਸ਼ਾ ਮੁਕਤ ਅਭਿਆਨ” ਤਹਿਤ ਪੋਸਟਰ ਮੁਕਾਬਲੇ ਦੌਰਾਨ ਚੰਗੀ ਪੁਜੀਸ਼ਨ ਹਾਸਲ ਹੋਣ ਕਾਰਨ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਮੁੱੱ ਅਧਿਆਪਕਾ ਸ੍ਰੀਮਤੀ ਪੰਕਜ ਨੇ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਦਿਕਸ਼ਮਪ੍ਰੀਤ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਅਤੇ ਵਦਿਆਰਥੀਆਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।ਇਸ ਸਮੇਂ ਸ੍ਰੀਮਤੀ ਮੀਨਾ ਗਰਗ, ਸ੍ਰੀਮਤੀ ਮਨਜੀਤ ਕੌਰ, ਸ੍ਰੀਮਤੀ ਰਜਿੰਦਰ ਕੌਰ, ਸ੍ਰੀਮਤੀ ਰੁਚੀ ਜ਼ਿੰਦਲ, ਸ੍ਰੀਮਤੀ ਬਲਵਿੰਦਰ ਕੌਰ, ਸ੍ਰੀਮਤੀ ਸੁਖਵਿੰਦਰ ਕੌਰ, ਜੀਵਨ ਸਿੰਘ, ਹਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਜਤਿੰਦਰ ਸਿੰਘ ਆਦਿ ਸਟਾਫ ਮੈਂਬਰ ਹਾਜ਼ਰ ਸਨ।
Check Also
ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …