ਅੰਮ੍ਰਿਤਸਰ, 16 ਦਸੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਨੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਕੈਰੀਅਰ ਕਾਊਂਸਲਿੰਗ ਸੈਸ਼ਨ ਦਾ ਅਯੋਜਨ ਕੀਤਾ।ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੇ ਵੱਖ-ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰ ਜਿੰਨ੍ਹਾਂ ਵਿੱਚ ਡਾ. ਸੀਮਾ ਜੇਤਲੀ, ਮੁੱਖੀ ਸਮਾਜ ਸ਼ਾਸਤਰ ਵਿਭਾਗ, ਮਨੋਜ ਪੁਰੀ ਅਤੇ ਅਨੁਰਾਗ ਗੁਪਤਾ ਐਸੋਸੀਏਟ ਪ੍ਰੋਫੈਸਰ ਕੰਪਿਊਟਰ ਵਿਭਾਗ, ਡਾ. ਪ੍ਰਿਯੰਕਾ ਬੱਸੀ ਮੁਖੀ ਪੀ.ਜੀ ਪੱਤਰਕਾਰੀ ਵਿਭਾਗ ਅਤੇ ਮਾਸ ਕਮਿਊਨੀਕੇਸ਼ਨ ਸ਼੍ਰੀਮਤੀ ਮਨਦੀਪ ਸੋਢੀ, ਅਸਿਸਟੈਂਟ ਪ੍ਰੋਫੈਸਰ ਕਾਮਰਸ ਅਤੇ ਮੈਨੇਜਮੈਂਟ, ਡਾ. ਪੂਨਮ ਖੁੱਲਰ ਅਸਿਸਟੈਂਟ ਪੋ੍ਰਫੈਸਰ ਕਮਿਸਟਰੀ ਨੇ ਵਿਦਿਆਰਥੀਆਂ ਨੂੰ ਕਾਲਜ ਵਿੱਚ ਉਪਲਬੱਧ ਵੱਖ-ਵੱਖ ਕੋਰਸਾਂ ਕੋਰਸਾਂ ਬਾਰੇ ਜਾਣੂ ਕਰਵਾਇਆ।ਕਾਸਮਾਟੋਲੋਜੀ ਅਤੇ ਫ੍ਰੈਂਚ ਵਿੱਚ ਐਡਸ਼ਆਨ ਕੋਰਸਾਂ ਬਾਰੇ ਗੱਲ ਕਰਨ ਤੋਂ ਇਲਾਵਾ ਦਿਨ ਦੇ ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਬੀ.ਵਾਕ ਕੋਰਸਾਂ ਬਾਰੇ ਵੀ ਜਾਣਕਾਰੀ ਦਿੱਤੀ, ਜਿੰਨ੍ਹਾਂ ਦੀ ਉਹ ਚੋਣ ਕਰ ਸਕਦੇ ਹਨ।ਉਹਨਾਂ ਨੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਡਿਗਰੀ ਲੈਣ ਤੇ ਵੀ ਜ਼ੋਰ ਦਿੱਤਾ।ਇਹ ਪਹਿਲਕਦਮੀਂ ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਦੇ ਯਤਨਾਂ ਨਾਲ ਕੀਤੀ ਗਈ ਸੀ, ਜਿੰਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਹਰ ਕਿਸੇ ਨੂੰ ਵਿਸ਼ੇ ਦੀਆਂ ਚੋਣਾਂ ਬਾਰੇ ਡੂੰਘਾਈ ਨਾਲ ਜਾਣਕਾਰੀ ਹੋਣੀ ਚਾਹੀਦੀ ਹੈ, ਨਹੀਂ ਤਾਂ ਕੋਈ ਗਲਤ ਚੋਣ ਵੀ ਕਰ ਸਕਦਾ ਹੈ।ਉਹਨਾਂ ਨੇ ਇਹ ਵੀ ਕਿਹਾ ਕਿ ਅਸੀਂ ਜੋ ਵੀ ਕਰੀਅਰ ਚੁਣਦੇ ਹਾਂ ਸਾਨੂੰ ਸਫ਼ਲ ਹੋਣ ਅਤੇ ਨੌਕਰੀ ਦਾ ਅਨੰਦ ਲੈਣ ਦੇ ਲਈ ਇਸ ਬਾਰੇ ਭਾਵੁਕ ਹੋਣਾ ਚਾਹੀਦਾ ਹੈ ।
ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਨੇ ਸਕੂਲ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਰੁਚੀ ਦੇ ਖੇਤਰ ਦੀ ਪਛਾਣ ਕਰਨ ਅਤੇ ਫਿਰ ਚੁਣੇ ਹੋਏ ਕੋਰਸ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਨਿਰੰਤਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ ।
ਸਕੂਲ ਦੇ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਬੀ.ਬੀ.ਕੇ ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਦੇ ਉਘੇ ਫੈਕਲਟੀ ਮੈਂਬਰਾਂ ਦਾ ਉਨ੍ਹਾਂ ਦੇ ਵੱਢਮੁੱਲੇ ਯੋਗਦਾਨ ਅਤੇ ਮਾਰਗਦਰਸ਼ਨ ਲਈ ਧੰਨਵਾਦ ਕੀਤਾ।
Check Also
ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਨਵ-ਨਿਯੁੱਕਤ ਡੀ.ਸੀ ਸੰਦੀਪ ਰਿਸ਼ੀ ਦਾ ਸਵਾਗਤ
ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ …