ਸੰਗਰੂਰ, 16 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਸਿੱਖਿਆ ਵਿਭਾਗ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹੀਦ ਮੇਜਰ ਸਿੰਘ ਸਰਕਾਰੀ
ਸੀਨੀਅਰ ਸੈਕੰਡਰੀ ਭੁੱਲਰਹੇੜੀ ਸਕੂਲ ਵਿਖੇ ਸਕੂਲ ਮੁਖੀ ਸ਼੍ਰੀਮਤੀ ਸੁਰਿੰਦਰ ਕੌਰ ਦੀ ਅਗਵਾਈ ਵਿੱਚ ਮਾਪੇ ਅਧਿਆਪਕ ਮਿਲਣੀ ਦਾ ਪ੍ਰੋਗਰਾਮ ਉਲੀਕਿਆ ਗਿਆ।ਜਿਸ ਤਹਿਤ ਵੱਖ ਵੱਖ ਕਲਾਸਾਂ ਦੇ ਇੰਚਾਰਜ਼ਾਂ ਨੇ ਆਪਣੀਆਂ ਆਪਣੀਆਂ ਕਲਾਸਾਂ ਵਿੱਚ ਬੱਚਿਆਂ ਦੇ ਮਾਪਿਆਂ ਨੂੰ ਉਨਾਂ ਦੀ ਕਾਰਗੁਜ਼ਾਰੀ ਤੋਂ ਜਾਣੂ ਕਰਵਾਇਆ।ਜਿਸ ਵਿੱਚ ਬੱਚਿਆਂ ਦੇ ਮਾਪਿਆਂ ਨੇ ਡੂੰਘੀ ਦਿਲਚਸਪੀ ਦਿਖਾਈ।ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਮੁੱਖੀ ਸ਼੍ਰੀਮਤੀ ਸੁਰਿੰਦਰ ਕੌਰ ਤੇ ਅਧਿਆਪਕ ਜਰਨੈਲ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਬੱਚਿਆਂ ਦੇ ਮਾਪਿਆਂ ਨੂੰ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਤੋਂ ਜਾਣੂ ਕਰਵਾਇਆ ਅਤੇ ਅਪੀਲ ਕੀਤੀ ਕਿ ਸਕੂਲ ਦੀਆਂ ਹਰ ਕਿਸਮ ਦੀਆਂ ਗਤੀਵਿਧੀਆਂ ਵਿੱਚ ਬੱਚਿਆਂ ਨੂੰ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਜਾਵੇ।ਸਕੂਲ ਵਿੱਚ ਪੰਜਾਬੀ ਅਧਿਆਪਕਾਂ ਤੇ ਲਾਈਬ੍ਰੇਰੀ ਇੰਚਾਰਜ਼ ਅਮਨਦੀਪ ਕੌਰ ਦੀ ਅਗਵਾਈ ਹੇਠ ਕਿਤਾਬਾਂ ਦਾ ਵੀ ਲੰਗਰ ਲਗਾਇਆ ਗਿਆ।
ਇਸ ਮੌਕੇ ਲੈਕਚਰਾਰ ਜਸਵਿੰਦਰ ਕੌਰ, ਲੈਕਚਰਾਰ ਸਰਬਜੀਤ ਕੌਰ, ਹਰਦੇਵ ਸਿੰਘ, ਰਮਲਦੀਪ ਸਿੰਘ, ਜਸਵੀਰ ਸਿੰਘ, ਗਗਨ ਧੂਰੀ, ਗੁਰਮੁਖ ਸਿੰਘ, ਅਧਿਆਪਕਾਂ ਅਮਨਦੀਪ ਕੌਰ ਸੋਹੀ, ਹਰਦੀਪ ਕੌਰ, ਕੋਮਲ ਸੀਰਾ, ਹਰਪਰਭਜੋਤ ਕੌਰ, ਅਨੀਤਾ ਰਾਣੀ, ਰੀਚਾ, ਕਿਰਨਦੀਪ ਕੌਰ, ਵੰਦਨਾ, ਤਰਨਜੀਤ ਕੌਰ, ਰਮਨਦੀਪ ਕੌਰ ਕਲਰਕ ਸਣੇ ਹੋਰ ਵੀ ਹਾਜ਼ਰ ਸਨ।
Check Also
ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …
Punjab Post Daily Online Newspaper & Print Media