ਅੰਮ੍ਰਿਤਸਰ, 16 ਦਸੰਬਰ (ਸੁਖਬੀਰ ਸਿੰਘ) – ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਮਿਲੇ ਹੁਕਮਾਂ ਦੀ ਪਾਲਣਾ ਕਰਦੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਣਸ਼ਾਮ ਥੋਰੀ ਨੇ ਜਿਲ੍ਹੇ ਵਿੱਚ ਅਵਾਰੂ ਪਸ਼ੂਆਂ ਕਾਰਨ ਹੋਣ ਵਾਲੀਆਂ ਦੁਰਘਟਨਾਵਾਂ ਦੇ ਨੁਕਸਾਨ ਦਾ ਮੁਆਵਜ਼ਾ ਤੈਅ ਕਰਨ ਲਈ ਜਿਲ੍ਹਾ ਪੱਧਰੀ ਕਮੇਟੀ ਗਠਿਤ ਕੀਤੀ ਹੈ।ਡਿਪਟੀ ਕਮਿਸ਼ਨਰ ਵਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਡਿਪਟੀ ਕਮਿਸ਼ਨਰ ਇਸ ਕਮੇਟੀ ਦੇ ਚੇਅਰਮੈਨ ਅਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਇਸ ਕਮੇਟੀ ਦੇ ਨੋਡਲ ਅਧਿਕਾਰੀ ਹੋਣਗੇ।ਉਹ ਮਹੀਨੇ ਵਿੱਚ ਇੱਕ ਵਾਰ ਕਮੇਟੀ ਦੀ ਮੀਟਿੰਗ ਕਰਨਗੇ ਅਤੇ ਕਮੇਟੀ ਕੋਲ ਸਬੂਤਾਂ ਸਮੇਤ ਆਉਣ ਵਾਲੇ ਕਿਸੇ ਵੀ ਕਲੇਮ ਦਾ ਮੁਆਵਜ਼ਾ ਚਾਰ ਮਹੀਨਿਆਂ ਦੇ ਵਿਚ-ਵਿਚ ਤੈਅ ਕਰਨਾ ਯਕੀਨੀ ਬਨਾਉਣਗੇ।ਡਿਪਟੀ ਕਮਿਸ਼ਨਰ ਵਲੋਂ ਐਲਾਨੀ ਗਈ ਕਮੇਟੀ ਦੇ ਬਾਕੀ ਮੈਂਬਰਾਂ ਵਿੱਚ ਐਸ.ਐਸ.ਪੀ, ਐਸ.ਪੀ ਟ੍ਰੈਫਿਕ, ਸਬੰਧਤ ਐਸ.ਡੀ.ਐਮ, ਡੀ.ਟੀ.ਓ, ਜੁਇੰਟ ਕਮਿਸ਼ਨਰ ਕਾਰਪੋਰੇਸ਼ਨ, ਚੀਫ ਮੈਡੀਕਲ ਅਫਸਰ ਦਾ ਨੁੰਮਾਇਦਾ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਨੂੰ ਮੈਂਬਰ ਲਿਆ ਗਿਆ ਹੈ। ਇਸ ਤੋਂ ਇਲਾਵਾ ਹਾਦਸੇ ਵਾਲੇ ਸਥਾਨ ਦੀ ਲੋੜ ਅਨੁਸਾਰ ਡੀ.ਡੀ.ਪੀ.ਓ, ਜਿਲ੍ਹਾ ਜੰਗਲਾਤ ਅਧਿਕਾਰੀ, ਲੋਕ ਨਿਰਮਾਣ ਵਿਭਾਗ ਦੇ ਐਕਸੀਅਨ, ਨੈਸ਼ਨਲ ਹਾਈਵੇ ਦੇ ਪ੍ਰੋਜੈਕਟ ਡਾਇਰੈਕਟਰ ਨੂੰ ਲੈਣ ਦਾ ਪ੍ਰਸਤਾਵ ਕਮੇਟੀ ਵਿੱਚ ਰੱਖਿਆ ਗਿਆ ਹੈ।
Check Also
ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਚਾਰ ਗੋਸ਼ਟੀ ਦਾ ਆਯੋਜਨ
ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ …