Saturday, February 15, 2025

ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਦੀਆਂ ਵਿਦਿਆਰਥਣਾਂ ਨੇ ਇੰਟਰ ਖਾਲਸਾ ਖੇਡਾਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਇੰਟਰ ਖਾਲਸਾ ਖੇਡਾਂ ’ਚ ਵਧੀਆ ਪ੍ਰ੍ਰਦਰਸ਼ਨ ਕਰਦਿਆਂ ਸ਼ਾਨਦਾਰ ਸਥਾਨ ਹਾਸਲ ਕੀਤਾ ਹੈ।
ਸਕੂਲ ਪ੍ਰਿੰਸੀਪਲ ਸ਼੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਉਕਤ ਪ੍ਰਤੀਯੋਗਤਾ ’ਚ ਵੱਖ-ਵੱਖ ਤਰ੍ਹਾਂ ਦੇ ਖੇਡ ਮੁਕਾਬਲੇ ਕਰਵਾਏ ਗਏ।ਜਿੰਨਾਂ ਵਿੱਚਚ ਸਕੂਲ ਦੀ ਬੈਡਮਿੰਟਨ ਟੀਮ ਨੇ ਤੀਸਰਾ ਸਥਾਨ, ਰੱਸਾਕਸੀ ਟੀਮ ਨੇ ਤੀਸਰਾ ਸਥਾਨ ਅਤੇ ਐਥਲੈਟਿਕਸ ਦੀਆਂ ਵਿਦਿਆਰਥਣਾਂ ਜਸਪ੍ਰੀਤ ਕੌਰ ਨੇ 400 ਮੀ: ਰੇਸ ’ਚ ਪਹਿਲਾ ਸਥਾਨ, 800 ਮੀ: ਰੇਸ ’ਚ ਦੂਜਾ, ਖੁਸ਼ੀ ਨੇ 400 ਮੀ: ਰੇਸ ’ਚ ਦੂਜਾ ਸਥਾਨ, ਸੋਨਮ ਨੇ 100 ਮੀ: ਰੇਸ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਉਨ੍ਹਾਂ ਕਿਹਾ ਕਿ ਸਕੂਲ ਦੀਆਂ ਹੋਰਨਾਂ ਵਿਦਿਆਰਥਣਾਂ ਨੇ ਉੱਚੀ ਛਾਲ ਮੁਕਾਬਲੇ ’ਚ ਸੋਨਮ ਨੇ ਪਹਿਲਾ ਸਥਾਨ, ਗੋਲਾ ਸੁੱਟਣ ’ਚ ਜਸਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਜੈਵਲਿਨ-ਥੋ੍ਰ ’ਚ ਮਨਰੂਪ ਕੌਰ ਨੇ ਪਹਿਲਾ ਸਥਾਨ, ਸਿਮਰਨਜੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ।

Check Also

ਡੀ.ਏ.ਵੀ ਪਬਲਿਕ ਸਕੂਲ ਨੇ ਗੁਰੂ ਰਵੀਦਾਸ ਜਯੰਤੀ ਅਤੇ ਮਹਾਂਰਿਸ਼ੀ ਦਇਆਨੰਦ ਸਰਸਵਤੀ ਜਯੰਤੀ ਮਨਾਈ

ਅੰਮ੍ਰਿਤਸਰ, 15 ਫਰਵਰੀ (ਜਗਦੀਪ ਸਿੰਘ) – ਆਰਿਆ ਸਮਾਜ ਦੇ ਸੰਸਥਾਪਕ ਮਹਾਂਰਿਸ਼ੀ ਦਇਆਨੰਦ ਸਰਸਵਤੀ ਅਤੇ ਜਾਤ-ਪਾਤ …