ਅੰਮ੍ਰਿਤਸਰ, 18 ਦਸੰਬਰ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਵੀਪ ਗਤੀਵਿਧੀਆਂ ਤਹਿਤ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵਲੋਂ ਪੰਜਾਬ ਰਾਜ ਵਿੱਚ ਈ.ਵੀ.ਐਮ ਜਾਗਰੂਕਤਾ ਵੈਨਾਂ ਚਲਾਈਆਂ ਗਈਆਂ ਹਨ।ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਜਿਲ੍ਹੇ ਵਿੱਚ ਪੱਜੀ ਮੋਬਾਇਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਹ ਵੈਨ ਜਿਲ੍ਹੇ ਵਿੱਚ ਪੈਂਦੇ ਵਿਧਾਨ ਸਭਾ ਚੋਣ ਹਲਕਿਆਂ ਵਿੱਚ 26 ਦਸੰਬਰ 2023 ਤੱਕ ਪ੍ਰਮੁੱਖ ਥਾਵਾਂ ਕਾਲਜ਼ਾਂ, ਯੂਨੀਵਰਸਿਟੀਆਂ, ਪਿੰਡਾਂ/ਕਸਬਿਆਂ ਵਿੱਚ ਜਾ ਕੇ ਆਮ ਜਨਤਾ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਸਬੰਧੀ ਜਾਗਰੂਕ ਕਰੇਗੀ।ਜਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਲ੍ਹਾ ਹੈਡਕੁਆਟਰ ਅਤੇ ਜਿਲ੍ਹੇ ਦੇ 11 ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਦੇ ਪੱਧਰ ‘ਤੇ ਈ.ਵੀ.ਐਮ ਪ੍ਰਦਰਸ਼ਨੀ ਕੇਂਦਰ ਵੀ ਸਥਾਪਿਤ ਕੀਤੇ ਗਏ ਹਨ।ਇਥੇ ਆ ਕੇ ਲੋਕ ਵੋਟਿੰਗ ਮਸ਼ੀਨਾਂ ‘ਤੇ ਵੋਟ ਪਾ ਕੇ ਆਪਣੀ ਵੋਟ ਵੀ.ਵੀ.ਪੈਟ ਵਿੱਚੋਂ ਨਿਕਲਦੀ ਪਰਚੀ ਰਾਹੀਂ ਤਸਦੀਕ ਵੀ ਕਰ ਸਕਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।ਉਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੋਟ ਨੂੰ ਜ਼ਰੂਰ ਦਰੁਸਤ ਕਰਵਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਤਹਿਸੀਲਦਾਰ ਚੋਣਾਂ ਇੰਦਰਜੀਤ ਸਿੰਘ, ਰਜਿੰਦਰ ਸਿੰਘ ਵੀ ਹਾਜ਼ਰ ਸਨ।
Check Also
ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …