ਅੰਮ੍ਰਿਤਸਰ 19 ਦਸੰਬਰ (ਸੁਖਬੀਰ ਸਿੰਘ) – ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਅੱਜ ਓ.ਬੀ.ਸੀ ਮੋਰਚਾ ਪੰਜਾਬ ਦੀ ਇਕ ਜਰੂਰੀ ਮੀਟਿੰਗ ਓ.ਬੀ.ਸੀ ਮੋਰਚਾ ਪੰਜਾਬ ਦੇ ਪ੍ਰਧਾਨ ਅਮਰਪਾਲ ਸਿੰਘ ਬੋਨੀ ਅਜਨਾਲਾ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਭਾਜਪਾ ਓ.ਬੀ.ਸੀ ਮੋਰਚੇ ਦੇ ਰਾਸ਼ਟਰੀ ਉਪ ਪ੍ਰਧਾਨ ਅਤੇ ਗੁਜਰਾਤ ਤੋਂ ਮੈਂਬਰ ਪਾਰਲੀਮੈਂਟ ਸਾਗਰ ਰਾਇਕਾ ਵਿਸ਼ੇਸ਼ ਤੌਰ ‘ਤੇ ਪਹੁੰਚੇ।ਇਸ ਮੀਟਿੰਗ ਵਿੱਚ ਓ.ਬੀ.ਸੀ ਮੋਰਚਾ ਪੰਜਾਬ ਦੇ ਸਾਰੇ ਅਹੁੱਦੇਦਾਰ ਵੀ ਸ਼ਾਮਲ ਹੋਏ।ਸੀਨੀਅਰ ਭਾਜਪਾ ਆਗੂਆਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਸਾਗਰ ਰਾਇਕਾ ਨੇ ਭਾਜਪਾ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਇਆ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਬਾਰੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਨੇ ਭਾਜਪਾ ਵਲੋਂ ਦੇਸ਼ ਅਤੇ ਖਾਸ ਕਰਕੇ ਪੰਜਾਬ ਪ੍ਰਦੇਸ਼ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਜਿਹਨਾਂ ਵਿੱਚ ਵਿਸ਼ਵਕਰਮਾ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, 5 ਲੱਖ ਵਾਲੇ ਮੁਫ਼ਤ ਇਲਾਜ ਵਾਲੇ ਆਯੁਸ਼ਮਾਨ ਕਾਰਡ ਸਕੀਮ ਬਾਰੇ ਜਾਣੂ ਕਰਵਾਇਆ ।
ਇਸ ਮੌਕੇ ਭਾਜਪਾ ਦੇ ਓ.ਬੀ.ਸੀ ਮੋਰਚਾ ਪੰਜਾਬ ਦੇ ਜਨਰਲ ਸਕੱਤਰ ਕੰਵਰਬੀਰ ਸਿੰਘ ਮੰਜ਼ਿਲ ਅਤੇ ਹਰਜਿੰਦਰ ਸਿੰਘ ਰਾਜਾ ਜਿਲ੍ਹਾ ਸਕੱਤਰ ਵਲੋਂ ਸਾਗਰ ਰਾਇਕਾ ਅਤੇ ਪੰਜਾਬ ਪ੍ਰਧਾਨ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …