ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ.ਟੀ ਰੋਡ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ।ਸਕੂਲ

ਇਸ ਦੌਰਾਨ ਹੇਰ ਨੇ ਬੱਚਿਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਵਿੱਦਿਆ ਦੇ ਨਾਲ-ਨਾਲ ਹੋਰਨਾਂ ਗਤੀਵਿਧੀਆਂ ’ਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚੇ ਦੀ ਦਿਲਚਸਪੀ ਅਨੁਸਾਰ ਪੜ੍ਹਾਈ ਤੇ ਪ੍ਰਤਿਭਾ ਨੂੰ ਜ਼ਾਹਿਰ ਕਰਨ ਲਈ ਉਸ ਦੇ ਕਦਮ ਨਾਲ ਕਦਮ ਮਿਲਾ ਕੇ ਚੱਲਣਾ ਚਾਹੀਦਾ ਹੈ, ਕਿਉਂਕਿ ਜਬਰਦਸਤੀ ਨਾਲ ਲਏ ਫ਼ੈਸਲੇ ਮਾਯੂਸੀ ਵੱਲ ਲਿਜਾਂਦੇ ਹਨ।
ਸੇਠੀ ਨੇ ਕਿਹਾ ਕਿ ਖਾਲਸਾ ਕਾਲਜ ਇਕ ਅਜਿਹੀ ਸੰਸਥਾ ਹੈ, ਜਿਸ ਨੇ ਆਪਣੇ ਦਿ੍ਰੜ ਇਰਾਦੇ ਅਤੇ ਸਖਤ ਮਿਹਨਤ ਨਾਲ ਪੂਰੇ ਪ੍ਰਾਂਤ ’ਚ ਹੀ ਨਹੀਂ, ਬਲਕਿ ਪੂਰੇ ਦੇਸ਼-ਵਿਦੇਸ਼ ’ਚ ਆਪਣੀ ਇਕ ਵੱਖਰੀ ਪਛਾਣ ਬਣਾਈ ਹੋਈ ਹੈ। ਉਨ੍ਹਾਂ ਵਿਦਿਆਰਥੀਆਂ ਦੁਆਰਾ ਪੇਸ਼ ਕੀਤੇ ਗਏ ਪ੍ਰੋਗਰਾਮ ਅਤੇ ਖਾਸ ਤੌਰ ’ਤੇ ਛੋਟੇ ਸਾਹਿਜ਼ਾਦਿਆਂ ਦੀ ਮਹਾਨ ਸ਼ਹਾਦਤ ਸਬੰਧੀ ਨੌਜਵਾਨਾਂ ਨੂੰ ਪ੍ਰੇਰਿਤ ਕਰਦੇ ਨਾਟਕ ‘ਸਾਕਾ ਸਰਹਿੰਦ’ ਦੀ ਸ਼ਲਾਘਾ ਕਰਦਿਆ ਉਨ੍ਹਾਂ ਦੀ ਕਾਬਲੀਅਤ ਨੂੰ ਸਰਾਹਿਆ।ਇਸ ਤੋਂ ਪਹਿਲਾਂ ਪ੍ਰਿੰ: ਗਿੱਲ ਵੱਲੋਂ ਆਏ ਮੁੱਖ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਫੁੱਲਾਂ ਦੇ ਗੁਲਦਸਤੇ ਭੇਂਟ ਕੀਤੇ ਗਏ।ਸੇਠੀ ਤੇ ਪ੍ਰਿ: ਗਿੱਲ ਨੇ ਵੱਖ-ਵੱਖ ਸਰਗਰਮੀਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਰੋਹ ’ਚ ਵਿਦਿਆਰਥੀਆਂ ਨੇ ਗਿੱਧਾ, ਭੰਗੜਾ, ਗੱਤਕਾ, ਪੱਛਮੀ ਡਾਂਸ, ਅਰਬੀਅਨ ਡਾਂਸ ਆਦਿ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।
ਇਸ ਮੌਕੇ ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੌਰ, ਸਕੂਲ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ’ਚ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਤਾ-ਪਿਤਾ ਮੌਜ਼ੂਦ ਸਨ।