Friday, October 18, 2024

ਡੀ.ਏ.ਵੀ ਪਬਲਿਕ ਸਕੂਲ ਵਿਖੇ ਕਰੀਅਰ ਕਾਊਂਸਲਿੰਗ ਸੈਸ਼ਨ ਅਯੋਜਿਤ

ਅੰਮ੍ਰਿਤਸਰ, 19 ਦਸੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ, ਲਾਰੈਂਸ ਰੋਡ ਅੰਮ੍ਰਿਤਸਰ ਨੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਕਰੀਅਰ ਕਾਊਂਸਲਿੰਗ ਸੈਸ਼ਨ ਦੀ ਸਾਰਣੀ ਤਿਆਰ ਕੀਤੀ।ਜਿਸ ਵਿੱਚ ਸਥਾਨਕ ਡੀ.ਏ.ਵੀ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰਾਂ ਦੁਆਰਾ ਵਿਦਿਆਰਥੀਆਂ ਨੂੰ ਸੂਚਿਤ ਕਰੀਅਰ ਵਿਕਲਪਾਂ ਪ੍ਰਤੀ ਉਨ੍ਹਾਂ ਨੂੰ ਮਾਰਗਦਰਸ਼ਨ ਕਰਲ ਲਈ ਅਨਮੋਲ ਜਾਣਕਾਰੀ ਸਾਂਝੀ ਕੀਤੀ ਗਈ।ਮੁੱਖ ਮਹਿਮਾਨਾਂ ਡਾ. ਜੇ.ਜੇ ਮਹਿੰਦਰੂ ਐਸੋਸੀਏਟ ਪ੍ਰੋਫੈਸਰ ਕੈਮਿਸਟਰੀ ਵਿਭਾਗ ਅਤੇ ਡਾ. ਨੀਰਜ ਗੁਪਤਾ ਐਸੋਸੀਏਟ ਪ੍ਰੋਫੈਸਰ ਜ਼ੁਆਲੋਜੀ ਵਿਭਾਗ ਨੇ ਵਿਦਿਆਰਥੀਆਂ ਨੂੰ ਕਾਲਜ ਵਿੱਚ ਉਪਲੱਬਧ ਅੰਡਰ ਗ੍ਰੈਜੂਏਟ ਡਿਗਰੀ ਕੋਰਸਾਂ ਅਤੇ ਪੋਸਟ ਗ੍ਰੈਜੂਏਟ ਡਿਗਰੀ ਕੋਰਸਾਂ ਅਤੇ ਵੋਕੇਸ਼ਨਲ ਕੋਰਸਾਂ ਬਾਰੇ ਜਾਣੂ ਕਰਵਾਉਣ ਤੋਂ ਇਲਾਵਾ ਡਿਗਰੀ ਕੋਰਸਾਂ ਬਾਰੇ ਵੀ ਦੱਸਿਆ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅੰਡਰ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਪਲੋਮਿਆਂ ਬਾਰੇ ਵੀ ਜਾਣਕਾਰੀ ਦਿੱਤੀ ਤੇ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਡਿਗਰੀ ਪ੍ਰਾਪਤ ਕਰਨ ‘ਤੇ ਵੀ ਜ਼ੋਰ ਦਿੱਤਾ।
ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਨੇ ਸਕੂਲ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।ਉਨ੍ਹਾਂ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਵਿਦਿਆਰਥੀਆਂ ਨੂੰ ਆਪਣੀ ਰੁਚੀ ਅਤੇ ਯੋਗਤਾ ਅਨੁਸਾਰ ਵਿਸ਼ੇ ਦੇ ਚੋਣ ਕਰਨੀ ਚਾਹੀਦੀ ਹੈ ਸਕੂਲ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਨੇ ਵਿਦਿਆਰਥੀਆਂ ਨੂੰ ਕਰੀਅਰ ਦੀ ਚੋਣ ਕਰਨ ਤੋਂ ਪਹਿਲਾਂ ਪ੍ਰੈਕਟੀਕਲ ਅਤੇ ਤਰਕਸ਼਼ੀਲਤਾ ਨਾਲ ਸੋਚਣ ਲਈ ਸੇਧ ਦਿੱਤੀ।
ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਡੀ.ਏ.ਵੀ ਕਾਲਜ ਦੇ ਉਘੇ ਫੈਕਲਟੀ ਮੈਂਬਰਾਂ ਦਾ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਅਤੇ ਮਾਰਗਦਰਸ਼ਨ ਲਈ ਧੰਨਵਾਦ ਕੀਤਾ ।

 

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …