ਅੰਮ੍ਰਿਤਸਰ 20 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜਗਾਰ ਦੇਣ ਤੇ ਸਵੈ-ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਮਾਨਯੋਗ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਘਣਸ਼ਿਆਮ ਥੌਰੀ ਨੇ ਕੀਤਾ।ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ ਸ਼੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ‘ਬੇਟੀ ਪੜ੍ਹਾਓ, ਬੇਟੀ ਬਚਾਓ’ ਸਕੀਮ ਅਧੀਨ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲੜਕੀਆਂ ਨੂੰ ਸਰਕਾਰੀ ਨੌਕਰੀਆਂ / ਬੈਂਕ ਦੇ ਪੇਪਰ ਦੀ ਤਿਆਰੀ ਲਈ ਮੁਫਤ ਕੌਚਿੰਗ ਕਲਾਸਾਂ ਆਰੰਭ ਕੀਤੀਆਂ ਜਾ ਰਹੀਆਂ ਹਨ।ਇਨ੍ਹਾਂ ਕਲਾਸਾਂ ਵਿੱਚ ਆਪਣੇ ਆਪ ਨੂੰ ਗੂਗਲ ਸ਼ੀਟ https://tinyurl.com/2jjaffnz ‘ਤੇ ਰਜਿਸਟਰ ਤੇ ਕੀਤਾ ਜਾ ਸਕਦਾ ਹੈ।ਵਧੇਰੇ ਵੀ ਕੰਮਕਾਜ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …