Tuesday, August 5, 2025
Breaking News

24 ਦਸੰਬਰ ਨੂੰ ਮਨਾਇਆ ਜਾਵੇਗਾ ਸਹੀਦ ਊਧਮ ਸਿੰਘ ਦਾ ਜਨਮ ਦਿਹਾੜਾ

ਸੰਗਰੂਰ, 20 ਦਸੰਬਰ (ਜਗਸੀਰ ਲੌਂਗੋਵਾਲ) – ਜਲਿਆਂਵਾਲਾ ਬਾਗ ਦੇ ਕਤਲੇਆਮ ਦਾ ਲੰਡਨ ਵਿੱਚ ਜਾ ਕੇ ਬਦਲਾ ਲੈਣ ਵਾਲੇ ਗਦਰੀ ਸ਼ਹੀਦ ਊਧਮ ਸਿੰਘ ਦਾ 124ਵਾਂ ਜਨਮ ਦਿਹਾੜਾ ਸ਼ਹੀਦ ਉਧਮ ਸਿੰਘ ਕੰਬੋਜ਼ ਯਾਦਗਾਰ ਕਮੇਟੀ ਮੇਨ ਵਲੋਂ 24 ਦਸੰਬਰ ਦਿਨ ਐਤਵਾਰ ਨੂੰ ਸਵੇਰੇ 9.00 ਵਜੇ ਸ਼ਹੀਦ ਉਧਮ ਸਿੰਘ ਮਿਊਜੀਅਮ ਬਠਿੰਡਾ ਰੋਡ ਵਿਖੇ ਮਨਾਇਆ ਜਾ ਰਿਹਾ ਹੈ।ਕਮੇਟੀ ਦੇ ਚੇਅਰਮੈਨ ਕੇਹਰ ਸਿੰਘ ਜੋਸਨ ਨੇ ਦੱਸਿਆ ਕਿ ਸ਼ਹੀਦ ਉਧਮ ਸਿੰਘ ਦੇ ਸਮਾਰਕ ਮਿਊਜਅਮ ਵਿਖੇ ਮਨਾਏ ਜਾ ਰਹੇ ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਐਡਵੋਕੇਟ ਸਤਬੀਰ ਸਿੰਘ ਬਖਸ਼ੀਵਾਲਾ ਮੈਂਬਰ ਪੰਜਾਬ ਐਸ.ਐਸ.ਐਸ ਬੋਰਡ ਹੋਣਗੇ।ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਜਸਪਾਲ ਸਿੰਘ, ਥਿੰਦ ਕੋਚ, ਮਨਦੀਪ ਸਿੰਘ ਸੁਨਾਮ ਅਤੇ ਹਰਦੀਪ ਸਿੰਘ ਹੈਡ ਮਾਸਟਰ ਸ਼ਾਮਲ ਹੋਣਗੇ।ਵੱਖ ਵੱਖ ਖੇਤਰਾਂ ਵਿੱਚ ਮੈਡਲ ਹਾਸਲ ਕਰਨ ਵਾਲੇ ਖਿਡਾਰੀਆਂ ਦਾ ਸਨਮਾਨ ਵੀ ਕੀਤਾ ਜਾਵੇਗਾ।ਇਸ ਪ੍ਰੋਗਰਾਮ ਦੌਰਾਨ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਧਾਰਮਿਕ ਗੀਤ ਪੇਸ਼ ਕੀਤੇ ਜਾਣਗੇ।ਸ਼ਹੀਦ ਉਧਮ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੇਸ਼ ਭਗਤੀ ਦੇ ਗੀਤ ਵੀ ਗਾਏ ਜਾਣਗੇ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …