ਸੰਗਰੂਰ, 20 ਦਸੰਬਰ (ਜਗਸੀਰ ਲੌਂਗੋਵਾਲ) – ਯੁਵਕ ਸੇਵਾਵਾਂ ਵਿਭਾਗ ਪੰਜਾਬ ਦੀ ਸਰਪ੍ਰਸਤੀ ਵਿੱਚ ਸਹਾਇਕ ਡਾਇਰੈਕਟਰ ਅਰੁਣ ਕੁਮਾਰ ਸ਼ਰਮਾ ਦੇ ਦਿਸ਼ਾ
ਨਿਰਦੇਸ਼ਾਂ ਹੇਠ ਪ੍ਰਿੰਸੀਪਲ ਨਵਰਾਜ ਕੌਰ ਦੀ ਅਗਵਾਈ ‘ਚ ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਦੇ ਵਲੰਟੀਅਰਾਂ ਦਾ ਸਪੈਸ਼ਲ 7 ਰੋਜ਼ਾ ਐਨ.ਐਸ.ਐਸ ਕੈਂਪ “ਨਸ਼ਾ ਮੁਕਤ ਜਵਾਨੀ-ਤੰਦਰੁਸਤ ਜਵਾਨੀ” ਦੇ ਬੈਨਰ ਹੇਠ ਲਗਾਇਆ ਗਿਆ।
ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਇਸ ਕੈਂਪ ਦਾ ਉਦਘਾਟਨ ਸਗੁਨ ਕੁਕਿੰਗ ਆਇਲ ਦੇ ਮੈਨੇਜਿੰਗ ਡਾਇਰੈਕਟਰ ਦੀਪਕ ਜ਼ਿੰਦਲ ਨੇ ਬਤੌਰ ਮੁੱਖ ਮਹਿਮਾਨ ਕੀਤਾ।ਸਮਾਰੋਹ ਦੀ ਪ੍ਰਧਾਨਗੀ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਨਾਜ਼ਰ ਸਿੰਘ ਨੇ ਕੀਤੀ।ਪ੍ਰੋਗਰਾਮ ਅਫਸਰ ਪਰਮਿੰਦਰ ਕੁਮਾਰ ਲੌਂਗੋਵਾਲ ਨੇ ਮੁੱਖ ਮਹਿਮਾਨ ਨੂੰ ‘ਜੀ ਆਇਆਂ’ ਕਹਿੰਦਿਆਂ ਕੌਮੀ ਸੇਵਾ ਯੋਜਨਾ ਦੇ ਵਲੰਟੀਅਰਾਂ ਵਲੋਂ ਸਕੂਲ ਦੀ ਦਿੱਖ ਸੰਵਾਰਨ ਵਿੱਚ ਕੀਤੇ ਜਾਂਦੇ ਸੇਵਾ ਕਾਰਜ਼ਾਂ ਬਾਰੇ ਦੱਸਿਆ।ਪਿੰਸੀਪਲ ਨਵਰਾਜ ਕੌਰ ਨੇ ਕਿਹਾ ਕਿ ਸਕੂਲ ਦੀ ਸੁੰਦਰਤਾ ਵਿੱਚ ਐਨ.ਐਸ.ਐਸ ਦਾ ਬਹੁਤ ਵੱਡਾ ਯੋਗਦਾਨ ਹੈ ਤੇ ਇਹਨਾਂ ਕੈਂਪਾਂ ਤੋਂ ਸਾਨੂੰ ਅਨੁਸ਼ਾਸਨ, ਲੀਡਰਸ਼ਿਪ, ਹੱਥੀਂ ਕਿਰਤ ਕਰਨ, ਸਮੇਂ ਦੀ ਪਾਬੰਦੀ ਵਰਗੇ ਗੁਣਾਂ ਦਾ ਧਾਰਨੀ ਬਣਨ ਦਾ ਮੌਕਾ ਮਿਲਦਾ ਹੈ।ਉਹਨਾਂ ਮੁੱਖ ਮਹਿਮਾਨ ਅੱਗੇ ਸਕੂਲ ਲਈ ਸਟੇਜ ਸਾਹਮਣੇ ਸ਼ੈਡ ਦੀ ਮੰਗ ਰੱਖੀ।ਜ਼ਿੰਦਲ ਨੇ ਕਿਹਾ ਕਿ ਐਨ.ਐਸ.ਐਸ ਦਾ ਜੀਵਨ ਵਿੱਚ ਬਹੁਤ ਮਹੱਤਵ ਹੈ।ਇਸ ਨਾਲ ਜੁੜ ਕੇ ਵਿਅਕਤੀ ਆਪਣੀ ਵਿਲੱਖਣ ਪਹਿਚਾਣ ਬਣਾ ਸਕਦਾ ਹੈ।ਵਲੰਟੀਅਰ ਬੂਟਾ ਸਿੰਘ, ਗਗਨਦੀਪ ਸਿੰਘ ਨੇ ਕੈਂਪ ਦੌਰਾਨ ਕੀਤੇ ਜਾਣ ਵਾਲੇ ਕਾਰਜ਼ਾਂ ‘ਤੇ ਚਾਨਣਾ ਪਾਇਆ।ਲੈਕਚਰਾਰ ਹਿਸਟਰੀ ਰਾਜੇਸ਼ ਕੁਮਾਰ ਨੇ ਵਲੰਟੀਅਰਾਂ ਨੂੰ ਕੈਂਪ ਦੌਰਾਨ ਅਨੁਸਾਸ਼ਨ ਬਣਾ ਕੇ ਰੱਖਣ ਲਈ ਕਈ ਨੁਕਤੇ ਸਾਂਝੇ ਕੀਤੇ।
ਇਸ ਮੌਕੇ ਸ਼ਿਵ ਕੁਮਾਰ ਜ਼ਿੰਦਲ, ਗੁਰਦੀਪ ਸਿੰਘ, ਲਖਵੀਰ ਸਿੰਘ, ਰਕੇਸ਼ ਕੁਮਾਰ ਲੈਕਚਰਾਰ ਸਰੀਰਕ ਸਿੱਖਿਆ, ਵਨੀਤੀ ਰਾਣੀ, ਨਿਰਮਲ ਸਿੰਘ, ਸੁਖਵਿੰਦਰ ਕੌਰ ਮਡਾਹੜ, ਰਕੇਸ਼ ਸ਼ਰਮਾ, ਸਵਿਤਾ ਵਸ਼ਿਸ਼ਟ, ਦੀਪਸ਼ਿਖਾ ਬਹਿਲ, ਸਵੇਤਾ ਅਗਰਵਾਲ, ਹਰਦੇਵ ਕੌਰ, ਪ੍ਰੀਤੀ ਰਾਣੀ, ਕਰਨੈਲ ਸਿੰਘ, ਸਾਇੰਸ ਮਾਸਟਰ, ਅਸ਼ਵਨੀ ਕੁਮਾਰ, ਅਮਨਦੀਪ ਸਿੰਘ, ਸੰਜੀਵ ਕੁਮਾਰ, ਸੰਦੀਪ ਸਿੰਘ, ਮਨਜਿੰਦਰ ਕੌਰ ਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media