ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਕੇਂਦਰੀ ਵਿਦਿਆਲਿਆ ਸਲਾਈਟ ਵਿਖੇ ਸਾਲਾਨਾ ਸਮਾਗਮ ਮਨਾਇਆ ਗਿਆ।ਮੁੱਖ ਮਹਿਮਾਨ ਡਾਇਰੈਕਟਰ ਸਲਾਈਟ ਮਨੀਕਾਂਤ ਪਾਸਵਾਨ ਦਾ ਸਕੂਲ ਦੇ ਪ੍ਰਿੰਸੀਪਲ ਨੇ ਭਰਵਾਂ ਸਵਾਗਤ ਕੀਤਾ।ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ ਅਤੇ ਸਕੂਲ ਪ੍ਰਿੰਸੀਪਲ ਦੁਆਰਾ ਦੀਪ ਜਲਾ ਕੇ ਕੀਤੀ ਗਈ।ਸਮਾਰੋਹ ਵਿੱਚ ਸਕੂਲ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ।ਜਿੰਨਾਂ ਵਿੱਚ ਅਤੇ ਰਾਜਸਥਾਨੀ ਤੇ ਗੁਜਰਾਤੀ ਡਾਂਸ ਅਤੇ ਪੰਜਾਬ ਦਾ ਗਿੱਧਾ, ਭੰਗੜਾ ਆਦਿ ਸ਼ਾਮਲ ਸੀ।ਪ੍ਰਿੰਸੀਪਲ ਨੇ ਸਾਲਾਨਾ ਰਿਪੋਰਟ ‘ਚ ਸਕੂਲ ਦੀ ਗਤੀਵਿਧੀਆਂ ਅਤੇ ਉਪਲੱਬਧੀਆਂ ਦਾ ਲੇਖ ਜੋਖਾ ਪੇਸ਼ ਕੀਤਾ।ਮੁੱਖ ਮਹਿਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਪ੍ਰਤਿੱਭਾ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।ਉਹਨਾਂ ਸਕੂਲ ਦੇ ਅਨਸਾਸ਼ਨ ਅਤੇ ਇਮਤਿਹਾਨਾਂ ਦੇ ਨਤੀਜਿਆਂ ਦੀ ਸ਼ਲਾਘਾ ਕਰਦੇ ਹੋਏ ਵਿਦਿਆਰਥੀਆਂ ਦੇ ਨੈਤਿਕ ਵਿਕਾਸ `ਤੇ ਜ਼ੋਰ ਦੇਣ ਦੀ ਗੱਲ ਕਹੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …