Wednesday, June 17, 2026

ਧੂਰੀ ਸਕੂਲ ਦੇ ਵਿਦਿਆਰਥੀਆਂ ਨੇ ਪਿੰਗਲਵਾੜਾ ਸ਼ਾਖਾ ਦਾ ਕੀਤਾ ਦੌਰਾ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਧੂਰੀ ਦੇ ਵਿਦਿਆਰਥੀ ਇੱਕ ਦਿਨਾ ਫੇਰੀ ਦੌਰਾਨ ਸਥਾਨਕ ਧੂਰੀ ਰੋਡ ਸਥਿਤ ਪਿੰਗਲਵਾੜਾ ਸ਼ਾਖਾ ਵਿਖੇ ਪਹੁੰਚੇ।ਪ੍ਰਿੰਸੀਪਲ ਮਨਜੀਤ ਕੌਰ ਦੇ ਦਿਸ਼ਾ ਨਿਰਦੇਸ਼ ਅਧੀਨ ਮੈਡਮ ਸ਼ਮੀਨ ਅਖ਼ਤਰ ਅਤੇ ਹੈਪੀ ਗੋਇਲ ਦੀ ਅਗਵਾਈ ਵਿੱਚ 90 ਵਿਦਿਆਰਥੀਆਂ ਦੇ ਗਰੁੱਪ ਨੇ ਸ਼ਾਖ਼ਾ ਦੇ ਵੱਖ ਵੱਖ ਵਾਰਡਾਂ ਦਾ ਦੌਰਾ ਕੀਤਾ।ਪਿੰਗਲਵਾੜਾ ਦੇ ਮਰੀਜ਼ਾਂ ਨਾਲ ਕੁੱਝ ਸਮਾਂ ਬਿਤਾਇਆ।ਉਹ ਉਨ੍ਹਾਂ ਦੀ ਸੇਵਾ ਸੰਭਾਲ ਤੋਂ ਬਹੁਤ ਪ੍ਰਭਾਵਿਤ ਹੋਏ।ਤਰਲੋਚਨ ਸਿੰਘ ਚੀਮਾ ਮੁੱਖ ਪ੍ਰਬੰਧਕ ਤੇ ਹਰਜੀਤ ਸਿੰਘ ਅਰੋੜਾ ਦੀ ਦੇਖ-ਰੇਖ ਹੇਠ ਹੈਡ ਮਾਸਟਰ ਮੁਖਤਿਆਰ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ, ਡਾ. ਗੁਰਮੇਲ ਸਿੰਘ ਨੇ ਬੱਚਿਆਂ ਨੂੰ ਭਗਤ ਪੂਰਨ ਸਿੰਘ ਜੀ ਦੁਆਰਾ ਸੰਸਥਾਪਕ ਅਤੇ ਡਾਕਟਰ ਇੰਦਰਜੀਤ ਕੌਰ ਪ੍ਰਧਾਨ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੀ ਅਗਵਾਈ ਵਿੱਚ ਪਿੰਗਲਵਾੜਾ ਵਲੋਂ ਕੀਤੀਆਂ ਜਾ ਸਮਾਜਿਕ ਸੇਵਾਵਾਂ, ਲੋੜਵੰਦਾਂ ਦੀ ਮਦਦ, ਵਾਤਾਵਰਨ ਦੀ ਸੰਭਾਲ ਆਦਿ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੱਥੀਂ ਸੇਵਾ ਕਰਨ ਦੀ ਪ੍ਰੇਰਨਾ ਕੀਤੀ।
ਇਸ ਸਮੇਂ ਸਕੂਲ ਵਿਦਿਆਰਥਣਾਂ ਰਾਧਿਕਾ, ਸਿਮਰਨਜੀਤ ਕੌਰ, ਲਵੀ, ਮਨਪ੍ਰੀਤ ਕੌਰ ਨੇ ਕਿਹਾ ਕਿ ਉਹ ਪਹਿਲੀ ਵਾਰ ਇਥੇ ਆਏ ਹਨ।ਉਨ੍ਹਾਂ ਆਪਣੇ ਅਧਿਆਪਕਾਂ ਨੂੰ ਕਿਹਾ ਕਿ ਉਹਨਾਂ ਨੂੰ ਮਹੀਨੇ ਵਿੱਚ ਇੱਕ ਵਾਰ ਜਰੂਰ ਇਥੇ ਭੇਜਿਆ ਜਾਵੇ ਤਾਂ ਕਿ ਉਹ ਵੀ ਹੱਥੀਂ ਸੇਵਾ ਕਰ ਸਕਣ।ਪ੍ਰਬੰਧਕਾਂ ਵਲੋਂ ਅਧਿਆਪਕਾਂ ਨੂੰ ਪਿੰਗਲਵਾੜਾ ਲਿਟਰੇਚਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …