ਅੰਮ੍ਰਿਤਸਰ 21 ਦਸੰਬਰ (ਸੁਖਬੀਰ ਸਿੰਘ) – ਪਿਛਲੇ 70 ਸਾਲਾਂ ਦੋਰਾਨ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਪਿੰਡਾਂ ਦੀ ਕੋਈ ਸਾਰ ਨਹੀ ਲਈ।ਸਾਡੀ ਸਰਕਾਰ ਰਾਜਨੀਤੀ ਕਰਨ ਨਹੀਂ, ਸਗੋ ਰਾਜਨੀਤੀ ਵਿੱਚ ਬਦਲਾਅ ਲਿਆ ਕੇ ਵਿਕਾਸ ਦੇ ਕੰਮਾਂ ਨੂੰ ਤਰਜ਼ੀਹ ਦੇ ਰਹੀ ਹੈ।
ਇਹ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ ਲੋਕ ਨਿਰਮਾਣ ਮੰਤਰੀ ਪੰਜਾਬ ਨੇ ਜੰਡਿਆਲਾ ਹਲਕੇ ਦੇ ਪਿੰਡ ਡੇਹਰੀਵਾਲ ਵਿਖੇ 56 ਲੱਖ ਰੁਪਏ ਦੇ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ ਕਰਦੇ ਸਮੇ ਕੀਤਾ।ਈ.ਟੀ.ਓ ਨੇ ਦੱਸਿਆ ਕਿ ਪਿੰਡ ਡੇਹਰੀਵਾਲ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਥਾਪਰ ਮਾਡਲ ਤਲਾਬ ਅਤੇ ਗਲੀਆਂ ਨਾਲੀਆਂ, 25 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦਾ ਖੇਡ ਸਟੇਡੀਅਮ, 3 ਲੱਖ ਰੁੁਪਏ ਦੀ ਲਾਗਤ ਨਾਲ ਕਮਿਊਨਟੀ ਟਾਇਲੈਟ ਅਤੇ 8.10 ਲੱਖ ਰੁੁਪਏ ਦੀ ਲਾਗਤ ਨਾਲ ਆਂਗਨਵਾੜੀ ਕੇਦਰ ਬਣਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਵਿਕਾਸ ਕਾਰਜ਼ਾਂ ਲਈ ਸਰਕਾਰ ਪਾਸ ਫੰਡਾਂ ਦੀ ਕੋਈ ਕਮੀ ਨਹੀ ਹੈ।ਈ.ਟੀ.ਓ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਰੇ ਵਿਕਾਸ ਕਾਰਜ਼ ਮਿਥੇ ਸਮੇਂ ਦੇ ਅੰਦਰ ਅੰਦਰ ਮੁਕੰਮਲ ਕੀਤੇ ਜਾਣ ਅਤੇ ਗੁਣਵਤਾ ਦਾ ਖਾਸ ਧਿਆਨ ਰੱਖਿਆ ਜਾਵੇ।
ਈ.ਟੀ.ਓ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਜੰਡਿਆਲਾ ਹਲਕੇ ਵਿੱਚ ਲਗਾਤਾਰ ਵਿਕਾਸ ਕਾਰਜ਼ ਜਾਰੀ ਹਨ ਅਤੇ ਆਉਦੇ ਕੁੱਝ ਮਹੀਨਿਆਂ ਵਿੱਚ ਹੀ ਜੰਡਿਆਲਾ ਹਲਕੇ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਹੋਣਗੀਆਂ।ਉਨ੍ਹਾਂ ਕਿਹਾ ਕਿ ਜੰਡਿਆਲਾ ਹਲਕੇ ਦੇ ਸਰਵਪੱਖੀ ਵਿਕਾਸ ਲਈ ਕੋਈ ਵੀ ਕਸਰ ਨਹੀ ਰਹਿਣ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਅਸੀਂ ਲਗਾਤਾਰ ਕੰਮ ਕਰ ਰਹੇ ਹਾਂ ਤਾਂ ਜੋ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ।
ਇਸ ਮੌਕੇ ਹੀਰਾ ਸਿੰਘ, ਪਰਮਿੰਦਰ ਸਿੰਘ, ਤੇਜਿੰਦਰ ਸਿੰਘ, ਆਗਿਆਪਾਲ ਸਿੰਘ, ਸੰਦੀਪ ਸਿੰਘ ਤੋ ਇਲਾਵਾ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …