ਸੰਗਰੂਰ, 22 ਦਸੰਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਚਾਰ
ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ ਗੁਰਮਤਿ ਸਮਾਗਮ ਕਰਵਾਏ ਗਏ।ਜਿਸ ਵਿੱਚ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਦਰਸਾਉਂਦੇ ਹੋਏ ਡਿਸਪਲੇ ਬੋਰਡ ਤਿਆਰ ਕੀਤੇ।ਉਪਰੰਤ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਗੁਰਬਾਣੀ ਦੇ ਪਾਠ, ਸ਼ਬਦ-ਕੀਰਤਨ, ਕਵੀਸ਼ਰੀ, ਢਾਡੀ ਵਾਰਾਂ, ਭਾਸ਼ਣ ਅਤੇ ਧਾਰਮਿਕ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।
ਇਸ ਮੌਕੇ ਪ੍ਰਿੰਸੀਪਲ ਅਨੁਰਾਧਾ ਬੱਬਰ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਸਾਨੂੰ ਸਾਡੇ ਲਾਸਾਨੀ ਇਤਿਹਾਸ ਅਤੇ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਜ਼ੁਲਮਾਂ ਅਤੇ ਜਾਬਰਾਂ ਵਿਰੁੱਧ ਲੜਨ ਲਈ ਬਹੁਤ ਕੁੱਝ ਸਿੱਖਣ ਦੀ ਲੋੜ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media