Thursday, May 29, 2025
Breaking News

ਸਕੂਲਾਂ ਦੀ ਦਿੱਖ ਸੰਵਾਰਨ ‘ਚ ਵਲੰਟੀਅਰਾਂ ਦਾ ਵੱਡਾ ਯੋਗਦਾਨ- ਗੋਬਿੰਦ ਸਿੰਘ ਸੰਧੂ

ਸੰਗਰੂਰ, 22 ਦਸੰਬਰ (ਜਗਸੀਰ ਲੌਂਗੋਵਾਲ) – ਕੌਮੀ ਸੇਵਾ ਯੋਜਨਾ ਇਕਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਲੋਂ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੀ ਸਰਪ੍ਰਸਤੀ ਹੇਠ ਚੱਲ ਰਹੇ 7 ਰੋਜ਼ਾ ਕੈਂਪ ਦੇ ਤੀਸਰੇ ਦਿਨ ਵਲੰਟੀਅਰਾਂ ਦਾ ਹੌਸਲਾ ਵਧਾਉਣ ਲਈ ਕਰਵਾਏ ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੂਬਾ ਜਥੇਬੰਦਕ ਸਕੱਤਰ ਗੋਬਿੰਦ ਸਿੰਘ ਸੰਧੂ ਮੁੱਖ ਮਹਿਮਾਨ ਵਜੋਂ ਪੁੱਜੇ।ਪ੍ਰਿੰਸੀਪਲ ਨਵਰਾਜ ਕੌਰ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਤੇ ਵੱਖ-ਵੱਖ ਖੇਤਰਾਂ ਵਿੱਚ ਸਕੂਲ ਦੀਆਂ ਕੀਤੀਆਂ ਗਈਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ।ਉਨਾਂ ਕਿਹਾ ਕਿ ਅੱਜ ਸਾਡੇ ਸਮਾਜ ਨੂੰ ਬਹੁਤ ਸਾਰੀਆਂ ਬੁਰਾਈਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਸਾਡੀ ਜਵਾਨੀ ਨਸ਼ਿਆਂ ਦੀ ਦਲਦਲ ਵਿੱਚ ਧੱਸਦੀ ਜਾ ਰਹੀ ਹੈ।ਜਿਸ ਲਈ ਸਾਨੂੰ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨੀ ਪਵੇਗੀ।ਉਨ੍ਹਾਂ ਸਕੂਲ ਲਈ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਅਖਤਿਆਰੀ ਕੋਟੇ ਵਿਚੋਂ ਸਹਾਇਤਾ ਕਰਨ ਦਾ ਭਰੋਸਾ ਦਿੱਤਾ।ਸੰਗਰੂਰ ਵਿਧਾਨ ਸਭਾ ਹਲਕਾ ਇੰਚਾਰਜ਼ ਗਰਨੈਬ ਸਿੰਘ ਰਾਮਪੁਰਾ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ।ਪ੍ਰੋਗਰਾਮ ਅਫਸਰ ਪਰਮਿੰਦਰ ਕੁਮਾਰ ਲੌਂਗੋਵਾਲ ਨੇ ਸਪੈਸ਼ਲ ਕੈਂਪ ਦੇ ਉਦੇਸ਼ ਬਾਰੇ ਦੱਸਿਆ।ਕਿਰਨਜੀਤ ਕੌਰ, ਹਰਮਨ ਸਿੰਘ, ਗੁਰਸੇਵਕ ਸਿੰਘ, ਮੁਸਕਾਨ ਕੌਰ ਨੇ ਕੈਂਪ ਦੀ ਰਿਪੋਰਟ ਸਾਂਝੀ ਕੀਤੀ।ਉਨ੍ਹਾਂ ਕਿਹਾ ਕਿ ਬਹੁਤ ਹੀ ਸ਼ਾਨਦਾਰ ਆਕਰਸ਼ਕ ਬਿਲਡਿੰਗ ਤਿਆਰ ਕੀਤੀ ਗਈ ਹੈ।ਲੈਕਚਰਾਰ ਹਿਸਟਰੀ ਰਾਜੇਸ਼ ਕੁਮਾਰ ਨੇ ਕੈਂਪ ਵਿੱਚ ਪਹੁੰਚੇ ਸਾਰੇ ਪਤਵੰਤਿਆਂ ਦਾ ਧੰਨਵਾਦ ਕੀਤਾ।
ਇਸ ਮੌਕੇ ਚਰਨਦੀਪ ਸੋਨੀਆ, ਨਿਰਮਲ ਸਿੰਘ, ਹਰਵਿੰਦਰ ਸਿੰਘ, ਕਰਨੈਲ ਸਿੰਘ ਸਾਇੰਸ ਮਾਸਟਰ, ਸਮਸ਼ੇਰ ਸਿੰਘ, ਗੁਰਦੀਪ ਸਿੰਘ, ਗਗਨਜੋਤ ਕੌਰ, ਕਰਨੈਲ ਸਿੰਘ ਸੰਸਕ੍ਰਿਤ, ਪ੍ਰੀਤੀ ਰਾਣੀ, ਵਨੀਤੀ ਰਾਣੀ, ਸ਼ਵੇਤਾ ਅਗਰਵਾਲ, ਭਰਤ ਸ਼ਰਮਾ, ਰਕੇਸ਼ ਸ਼ਰਮਾ, ਰਵੀ ਦੀਪ ਸਿੰਘ, ਬਲਵਿੰਦਰ ਕੌਰ, ਮਨਜਿੰਦਰ ਕੌਰ, ਪਰਮਜੀਤ ਕੌਰ, ਸੁਖਵਿੰਦਰ ਕੌਰ ਮਡਾਹੜ, ਵੰਦਨਾ ਸਿੰਗਲਾ, ਕੰਚਨ ਸਿੰਗਲਾ ਤੇ ਸਮੂਹ ਸਟਾਫ ਹਾਜ਼ਰ ਸੀ।

Check Also

ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …