Thursday, January 23, 2025

ਖ਼ਾਲਸਾ ਕਾਲਜ ਵਿਖੇ ਮਾਨਸਿਕ ਸਿਹਤ ਮੁੱਦੇ ’ਤੇ ਸੈਸ਼ਨ

ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਮਨੋਵਿਗਿਆਨ ਅਤੇ ਸਮਾਜ ਸ਼ਾਸਤਰ ਵਿਭਾਗ ਵੱਲੋਂ ਆਦਿਤਿਆ ਬਿਰਲਾ ਐਜੂਕੇਸ਼ਨ ਟਰੱਸਟ ਦੇ ਸਹਿਯੋਗ ਨਾਲ ਮਾਨਸਿਕ ਸਿਹਤ ਮੁੱਦੇ ’ਤੇ ਸੈਸ਼ਨ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਸ਼ਨ ’ਚ ਆਰਟਸ ਅਤੇ ਸੋਸ਼ਲ ਸਾਇੰਸਜ਼ ਦੇ ਡੀਨ ਪ੍ਰੋ. ਜਸਪ੍ਰੀਤ ਕੌਰ ਅਤੇ ਐਮਪਾਵਰ, ਆਦਿਤਿਆ ਬਿਰਲਾ ਐਜੂਕੇਸ਼ਨ ਟਰੱਸਟ ਦੀ ਸਟੇਟ ਕੋਆਰਡੀਨੇਟਰ ਸ੍ਰੀਮਤੀ ਰਮਨਦੀਪ ਕੌਰ ਨੇ ਨੌਜਵਾਨਾਂ ’ਚ ਮਾਨਸਿਕ ਸਿਹਤ ਜਾਗਰੂਕਤਾ ਦੀ ਮਹੱਤਤਾ ’ਤੇ ਧਿਆਨ ਕੇਂਦਰਿਤ ਕਰਦਿਆਂ ਆਪਣੇ ਵਿਚਾਰ ਸਾਂਝੇ ਕੀਤੇ।
ਸੈਮੀਨਾਰ ਦੀ ਸ਼ੁਰੂਆਤ ਵਿਦਿਆਰਥੀਆਂ ਨਾਲ ਇਕ ਇੰਟਰਐਕਟਿਵ ਸੈਸ਼ਨ ਨਾਲ ਹੋਈ, ਜਿਥੇ ਮਨਵੀਰ ਕੌਰ, ਮਨੋਵਿਗਿਆਨੀ (ਪੰਜਾਬ), ਐਮਪਾਵਰ ਨੇ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਬਾਰੇ ਉਨ੍ਹਾਂ ਦੀਆਂ ਧਾਰਨਾਵਾਂ ਸਬੰਧੀ ਸਵਾਲ ਪੁੱਛੇ।ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਦੇ ਸੰਕਲਪ, ਵੱਖ-ਵੱਖ ਮਾਨਸਿਕ ਸਮੱਸਿਆਵਾਂ, ਲੱਛਣ, ਕਾਰਨ ਅਤੇ ਉਨ੍ਹਾਂ ਨਾਲ ਨਜਿੱਠਣ ਦੇ ਤਰੀਕਿਆਂ ਬਾਰੇ ਸਮਝਾਇਆ ਗਿਆ।ਇੰਟਰਐਕਟਿਵ ਸੈਸ਼ਨ ’ਚ ਮੁੱਖ ਬੁਲਾਰੇ ਨੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ।
ਇਸ ਮੌਕੇ ਡਾ. ਜਸ਼ਨਦੀਪ ਕੌਰ, ਡਾ. ਸੁਖਬੀਰ ਸਿੰਘ, ਡਾ. ਜਸਦੀਪ ਕੌਰ, ਡਾ. ਭਾਰਤੀ ਜਸਰੋਟੀਆ, ਪ੍ਰੋ. ਇੰਦਰਜੀਤ ਕੌਰ ਅਤੇ ਸਮਾਜਿਕ ਵਿਗਿਆਨ ਅਨੁਸ਼ਾਸਨ ਦੇ ਵਿਦਿਆਰਥੀਆਂ ਨੇ ਭਾਗ ਲਿਆ।

Check Also

ਸਰਕਾਰੀ ਹਾਈ ਸਕੂਲ ਕਾਕੜਾ ਵਿਦਿਆਰਥੀਆਂ ਦੇ ਰੂਬਰੂ ਹੋਏ ਡਾ. ਇਕਬਾਲ ਸਿੰਘ ਸਕਰੌਦੀ

ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) -ਸਰਕਾਰੀ ਹਾਈ ਸਕੂਲ਼ ਕਾਕੜਾ (ਸੰਗਰੂਰ) ਦੇ ਮੁੱਖ ਅਧਿਆਪਕ ਸ੍ਰੀਮਤੀ ਪੰਕਜ਼ …