Thursday, January 23, 2025

ਬੰਧਨ ਬੈਂਕ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 9 ਵਿਦਿਆਰਥੀਆਂ ਦੀ ਚੋਣ

ਅੰਮ੍ਰਿਤਸਰ 22 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਮਬੀਏ ਕੋਰਸ ਦੇ 9 ਵਿਦਿਆਰਥੀਆਂ ਨੂੰ ਬੰਧਨ ਬੈਂਕ ਵੱਲੋਂ ਨੌਕਰੀਆਂ ਦੀ ਪੇਸ਼ਕਸ਼ ਕੀਤੀ ਗਈ ਹੈ।ਉਨ੍ਹਾਂ ਨੂੰ ਇਹ ਪੇਸ਼ਕਸ਼ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵਲੋਂ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਕਰਵਾਈ ਗਈ ਬੰਧਨ ਬੈਂਕ ਦੀ ਕੈਂਪਸ ਪਲੇਸਮੈਂਟ ਡਰਾਈਵ ਮੌਕੇ ਕੀਤੀ ਗਈ।
ਬੰਧਨ ਬੈਂਕ ਨੇ ਐਮ.ਬੀ.ਏ ਦੇ ਆਖਰੀਲੇ ਸਾਲ ਦੇ ਵਿਦਿਆਰਥੀਆਂ ਦੀਆਂ ਵੱਖ-ਵੱਖ ਅਕਾਦਮਿਕ ਅਤੇ ਪ੍ਰੋਫੈਸ਼ਨ ਪ੍ਰੀਖਿਆਵਾਂ ਅਤੇ ਇੰਟਰਵਿਊ ਆਦਿ ਵਿਚ 52 ਵਿਦਿਆਰਥੀਆਂ ਨੇ ਭਾਗ ਲਿਆ। ਬੰਧਨ ਬੈਂਕ ਭਾਰਤ ਦੇ ਸਭ ਤੋਂ ਤੇਜ਼ੀ ਨਾਲ ਵਿਕਾਸ ਕਰਨ ਵਾਲੇ ਬੈਂਕਾਂ ਵਿਚੋਂ ਇੱਕ ਹੈ ਜਿਸ ਵਿੱਚ 6000 ਤੋਂ ਵੱਧ ਬੈਂਕਿੰਗ ਆਊਟਲੇਟ ਹਨ।
ਯੂਨੀਵਰਸਿਟੀ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ `ਤੇ ਵਧਾਈ ਦਿੱਤੀ। ਡਾਇਰੈਕਟੋਰੇਟ ਆਫ਼ ਪਲੇਸਮੈਂਟ ਅਤੇ ਕਰੀਅਰ ਐਨਹਾਂਸਮੈਂਟ ਦੇ ਡਾਇਰੈਕਟਰ ਡਾ. ਅਮਿਤ ਚੋਪੜਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਵੱਖ-ਵੱਖ ਬਹੁਰਾਸ਼ਟਰੀ ਅਤੇ ਰਾਸ਼ਟਰੀ ਕੰਪਨੀਆਂ ਵਿੱਚ ਪਲੇਸਮੈਂਟ ਹੁੰਦੀ ਹੈ।ਇਸ ਤੋਂ ਪਹਿਲਾਂ ਐਕਸਿਸ ਬੈਂਕ, ਖੰਨਾ ਪੇਪਰ ਮਿਲਜ਼, ਜਾਰੋ ਐਜੂਕੇਸ਼ਨ, ਆਈ.ਸੀ.ਆਈ.ਸੀ.ਆਈ ਪਰੂਡੈਂਸ਼ੀਅਲ ਅਤੇ ਪਲੈਨੇਟ ਸਪਾਰਕ ਵਰਗੀਆਂ ਕੰਪਨੀਆਂ ਨੇ ਐਮ.ਬੀ.ਏ ਵਿਦਿਆਰਥੀਆਂ ਦੀ ਚੋਣ ਕੀਤੀ ਹੈ। ਆਉਣ ਵਾਲੇ ਮਹੀਨਿਆਂ ਵਿੱਚ ਬੈਚ 2024 ਦੇ ਵਿਦਿਆਰਥੀਆਂ ਦੀ ਰਿਕਰੂਟਮੈਂਟ ਲਈ ਕਈ ਹੋਰ ਕੰਪਨੀਆਂ ਆਉਣ ਦੀ ਉਮੀਦ ਹੈ।

Check Also

ਸਰਕਾਰੀ ਹਾਈ ਸਕੂਲ ਕਾਕੜਾ ਵਿਦਿਆਰਥੀਆਂ ਦੇ ਰੂਬਰੂ ਹੋਏ ਡਾ. ਇਕਬਾਲ ਸਿੰਘ ਸਕਰੌਦੀ

ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) -ਸਰਕਾਰੀ ਹਾਈ ਸਕੂਲ਼ ਕਾਕੜਾ (ਸੰਗਰੂਰ) ਦੇ ਮੁੱਖ ਅਧਿਆਪਕ ਸ੍ਰੀਮਤੀ ਪੰਕਜ਼ …