ਭੀਖੀ, 23 ਦਸੰਬਰ (ਕਮਲ ਜ਼ਿੰਦਲ) – ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਰੋਹ ਕਰਵਾਇਆ ਗਿਆ।ਇਸ ਦਿਨ ਸਾਰੇ ਵਿਦਿਆਰਥੀ ਸਿਰ
‘ਤੇ ਸੋਹਣੀਆਂ ਦਸਤਾਰਾਂ ਸਜਾ ਕੇ ਸਕੂਲ ਵਿੱਚ ਆਏ।ਸਿੱਖ ਧਰਮ ਬਾਰੇ ਜਾਣਕਾਰੀ ਦਿੰਦਾ ਇੱਕ ਕੁਇਜ਼ ਕੰਪੀਟੀਸ਼ਨ ਕਰਵਾਇਆ ਗਿਆ।ਸ਼ਬਦ ਕੀਰਤਨ, ਜਪੁਜੀ ਸਾਹਿਬ ਦਾ ਪਾਠ ਕਰਵਾਇਆ ਗਿਆ ਅਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਹਫਤੇ ਬਾਰੇ ਜਾਣਕਾਰੀ ਦਿੱਤੀ ਗਈ।ਸਕੂਲ ਦੇ ਬੱਚਿਆਂ ਨੇ ਇਸ ਸਮਾਰੋਹ ਵਿੱਚ ਸਿੱਖ ਇਤਿਹਾਸਕ ਵਾਰਾਂ ਗਾਈਆਂ ਗਈਆਂ।ਸਕੂਲ ਮੈਨੇਜਮੈਂਟ ਵਲੋਂ ਬੱਚਿਆਂ ਨੂੰ ਠੰਡੇ ਬੁਰਜ਼ ਦੇ ਇਤਿਹਾਸ ਬਾਰੇ ਚਾਨਣਾ ਪਾਇਆ ਗਿਆ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media