Wednesday, August 5, 2026

ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ

ਭੀਖੀ, 23 ਦਸੰਬਰ (ਕਮਲ ਜ਼ਿੰਦਲ) – ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸ਼੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦੇ ਵਿਦਿਆਰਥੀਆਂ ਵਲੋਂ ਗੁਰਦੁਆਰਾ ਸਿੰਘ ਸਭਾ ਪਾਤਸ਼ਾਹੀ ਨੌਵੀਂ ਪਿੰਡ ਧਲੇਵਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਬੱਚਿਆਂ ਨੇ ਸ਼ਬਦ ਕੀਰਤਨ, ਕਵੀਸ਼ਰੀ, ਕਵਿਤਾ ਅਤੇ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਬੱਚਿਆਂ ਤੇ ਅਧਿਆਪਕਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …