Thursday, December 26, 2024

ਕੁਲਦੀਪ ਸਿੰਘ ਧਾਲੀਵਾਲ ਵਲੋਂ ਈਸਾਈ ਭਾਈਚਾਰੇ ਨੂੰ ਕ੍ਰਿਸਮਿਸ ਦੀਆਂ ਵਧਾਈਆਂ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਈਸਾਈ ਭਾਈਚਾਰੇ ਨੂੰ ਕ੍ਰਿਸਮਿਸ ਦੀਆਂ ਵਧਾਈਆਂ ਦਿੰਦੇ ਹੋਏ ਪੰਜਾਬ ਵਿਚ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਵਾਹਿਗੁਰੂ ਦਾ ਧੰਨਵਾਦ ਕੀਤਾ।ਅੱਜ ਆਪਣੇ ਗ੍ਰਹਿ ਵਿਖੇ ਆਏ ਈਸਾਈ ਭਾਈਚਾਰੇ ਦੇ ਆਗੂਆਂ ਨੂੰ ਕ੍ਰਿਸਮਿਸ ਦੀਆਂ ਵਧਾਈਆਂ ਦਿੰਦੇ ਹੋਏ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਰਗੇ ਭਾਈਚਾਰੇ ਦੀ ਮਿਸਾਲ ਦੁਨੀਆਂ ਵਿੱਚ ਕਿਧਰੇ ਨਹੀਂ ਮਿਲਦੀ।ਪੰਜਾਬ ਵਿੱਚ ਸਾਰੇ ਧਰਮਾਂ ਦੇ ਲੋਕ ਆਪਣੇ ਆਪਣੇ ਇਸ਼ਟ ਨੂੰ ਮੰਨਦੇ ਹੋਏ ਇਕ ਦੂਜੇ ਦੀਆਂ ਖੁਸ਼ੀਆਂ ਵਿੱਚ ਦਿਲੋਂ ਸ਼ਰੀਕ ਹੁੰਦੇ ਹਨ।ਉਨ੍ਹਾਂ ਕਿਹਾ ਕਿ ਈਸਾਈ ਭਾਈਚਾਰੇ ਵਲੋਂ ਪੰਜਾਬ ਵਿੱਚ ਸਿੱਖਿਆ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ।ਸਮੁੱਚੇ ਭਾਈਚਾਰੇ ਨੂੰ ਕ੍ਰਿਸਮਿਸ ਦੀਆਂ ਵਧਾਈਆਂ ਦਿੰਦੇ ਹੋਏ ਉਨਾਂ ਪੰਜਾਬ ਦੇ ਭਲੇ ਦੀ ਅਰਦਾਸ ਕੀਤੀ।ਇਸ ਮੌਕੇ ਫਾਦਰ ਯਾਸਫ ਅਤੇ ਫਾਦਰ ਜੋਸ ਨੇ ਕ੍ਰਿਸਮਿਸ ਦੇ ਸੰਬੰਧ ਵਿੱਚ ਮੰਤਰੀ ਧਾਲੀਵਾਲ ਨੂੰ ਤੋਹਫੇ ਦਿੰਦੇ ਸ਼਼ੁੱਭਕਾਮਨਾਵਾਂ ਦਿੱਤੀਆਂ।

Check Also

ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …