Sunday, October 6, 2024

ਡੀ.ਏ.ਵੀ ਪਬਲਿਕ ਸਕੂਲ ਵਿੱਚ `ਸਮਰੱਥਾ ਨਿਰਮਾਣ ਪ੍ਰੋਗਰਾਮ` ਕਰਵਾਇਆ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਅਵਾਰਡੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਅਤੇ ਵੀ.ਕੇ ਚੋਪੜਾ ਡਾਇਰੈਕਟਰ ਪਬਲਿਕ ਸਕੂਲਜ਼ ਡੀ.ਏ.ਵੀ ਸੀ.ਐਮ.ਸੀ ਨਵੀਂ ਦਿੱਲੀ ਦੇ ਆਸ਼ੀਰਵਾਦ ਨਾਲ ਅਧਿਆਪਕਾਂ ਲਈ ਡੀ.ਏ.ਵੀ.ਸੀ.ਏ.ਈ ਨਵੀਂ ਦਿੱਲੀ ਤਹਿਤ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਅੰਮ੍ਰਿਤਸਰ ਵਿਖੇ ਦੋ ਦਿਨਾਂ `ਸਮਰੱਥਾ ਨਿਰਮਾਣ ਪ੍ਰੋਗਰਾਮ` ਦਾ ਆਯੋਜਨ ਕੀਤਾ ਗਿਆ।ਪੰਜਾਬ ਜ਼ੋਨ `ਏ` ਖੇਤਰੀ ਅਧਿਕਾਰੀ ਡਾ. ਸ੍ਰੀਮਤੀ ਨੀਲਮ ਕਾਮਰਾ ਤੇ ਪਰਮਜੀਤ ਕੁਮਾਰ ਪਿ੍ਰੰਸੀਪਲ ਜੀ.ਐਨ.ਡੀ ਡੀ.ਏ.ਵੀ ਪਬਲਿਕ ਸਕੂਲ ਭਿੱਖੀਵਿੰਡ ਹਾਜ਼ਰ ਸਨ।
ਇਹ ਕਾਰਜਸ਼ਾਲਾ ਵੱਖ-ਵੱਖ ਵਿਸ਼ਿਆਂ ਜਿਵੇਂ ਕਿ ਅੰਗ੍ਰੇਜ਼ੀ, ਸੰਗੀਤ/ਨ੍ਰਿਤ/ਨਾਟਕ, ਫਾਈਨ ਆਰਟਸ, ਸਰੀਰਿਕ ਵਿਗਿਆਨ, ਈ.ਈ.ਡੀ.ਪੀ-1, ਈ.ਈ.ਡੀ-2 (ਅਰਲੀ ਐਜੂਕੇਸ਼ਨ ਡਿਵੈਲਪਮੈਂਟ ਪ੍ਰੋਗਰਾਮ) ਅਤੇ ਸਲਾਹਕਾਰਾਂ ਲਈ ਆਯੋਜਿਤ ਕੀਤੀ ਗਈ ਸੀ ।
ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ੍ਰੀਮਤੀ ਨੀਲਮ ਕਾਮਰਾ ਨੇ ਕਿਹਾ ਕਿ ਸਮਰੱਥਾ ਨਿਰਮਾਣ ਪ੍ਰੋਗਰਾਮ ਹਰ ਅਧਿਆਪਕ ਦੀਆਂ ਸਿਖਲਾਈ ਲੋੜਾਂ ਨੂੰ ਪੂਰਾ ਕਰਨ ਲਈ ਤਿਆਰ ਕੀਤੇ ਗਏ ਹਨ।
ਇਸ ਕਾਰਜਸ਼ਾਲਾ ਵਿੱਚ ਵੱਖ-ਵੱਖ ਡੀ.ਏ.ਵੀ ਸੰਸਥਾਵਾਂ ਦੇ ਲਗਭਗ 340 ਅਧਿਆਪਕ/ਅਧਿਆਪਕਾਵਾਂ ਨੇ ਭਾਗ ਲਿਆ ਜਿੰਨਾਂ ਵਿੱਚ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਅੰਮ੍ਰਿਤਸਰ, ਡੀ.ਏ.ਵੀ ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ, ਪੁਲਿਸ ਡੀ.ਏ.ਵੀ ਪਬਲਿਕ ਸਕੂਲ ਅੰਮ੍ਰਿਤਸਰ, ਐਮ.ਕੇ.ਡੀ ਡੀ.ਏ.ਵੀ ਪਬਲਿਕ ਸਕੂਲ, ਅਟਾਰੀ, ਜੀ.ਐਨ.ਡੀ ਡੀ.ਏ.ਵੀ ਪਬਲਿਕ ਸਕੂਲ ਭਿੱਖੀਵਿੰਡ, ਬੀ.ਬੀ.ਕੇ ਡੀ.ਏ.ਵੀ ਪਬਲਿਕ ਸਕੂਲ ਯਾਸੀਨ ਰੋਡ ਅੰਮ੍ਰਿਤਸਰ, ਜੇ.ਆਰ.ਐਸ ਡੀ.ਏ.ਵੀ ਪਬਲਿਕ ਸਕੂਲ ਝਬਾਲ, ਜੇ.ਐਨ.ਜੇ ਡੀ.ਏ.ਵੀ ਸੀ.ਸੈ. ਪਬਲਿਕ ਸਕੂਲ ਗਿੱਦੜਬਾਹਾ, ਡੀ.ਏ.ਵੀ ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ, ਬੀ.ਬੀ.ਐਮ.ਬੀ ਡੀ.ਏ.ਵੀ ਪਬਲਿਕ ਸਕੂਲ ਤਲਵਾੜਾ, ਕੇ.ਆਰ.ਜੇ ਡੀ.ਏ.ਵੀ ਪਬਲਿਕ ਸਕੂਲ ਕਪੂਰਥਲਾ, ਜੇ.ਐਲ.ਐਮ ਡੀ.ਏ.ਵੀ ਪਬਲਿਕ ਸਕੂਲ ਗੁਰਦਾਸਪੁਰ, ਡੀ.ਆਰ.ਬੀ ਡੀ.ਏ.ਵੀ ਸੈਨੇਟਰੀ ਪਬਲਿਕ ਸਕੂਲ ਬਟਾਲਾ, ਸ੍ਰੀਮਤੀ ਧੰਨ ਦੇਵੀ ਡੀ.ਏ.ਵੀ ਪਬਲਿਕ ਸੀ.ਸੈ ਸਕੂਲ ਗੁਰਦਾਸਪੁਰ ਦੇ ਅਧਿਆਪਕ/ਅਧਿਆਪਕਾਵਾਂ ਨੇ ਉਤਸ਼ਾਹ ਨਾਲ ਭਾਗ ਲਿਆ।
ਸਕੂਲ ਦੇ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਆਏ ਹੋਏ ਸਾਰੇ ਮਹਿਮਾਨਾਂ ਅਤੇ ਸਰੋਤ ਵਿਅਕਤੀਆਂ ਦੀ ਸ਼ਲਾਘਾ ਕੀਤੀ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …