ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ) – ਸੇਵਾ ਕੇਦਰਾਂ ਦੀ ਪੈਂਡੈਂਸੀ ਨੂੰ ਲੈ ਕੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਹਦਾਇਤ ਕੀਤੀ ਕਿ ਲੋਕਾਂ ਨੂੰ ਆਨਲਾਈਨ ਸੇਵਾਵਾਂ ਸਮੇਂ ਸਿਰ ਪੁੱਜਦੀਆਂ ਕੀਤੀਆਂ ਜਾਣ ਤਾਂ ਜ਼ੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।
ਡੀ.ਸੀ ਥੋਰੀ ਨੇ ਦੱਸਿਆ ਕਿ ਤੁਹਾਡੇ ਵਲੋ ਕੀਤੀਆਂ ਗਈਆਂ ਕੋਸ਼ਿਸ਼ ਸਦਕਾ ਹੀ ਸੇਵਾ ਕੇਦਰਾਂ ਦੀ ਪੈਂਡੈਂਸੀ ਨੂੰ ਘੱਟ ਕੀਤਾ ਜਾ ਸਕਿਆ ਹੈ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਰੋਜ਼ਾਨਾਂ ਸੇਵਾ ਕੇਦਰਾਂ ਦੀ ਪੈਂਡੈਂਸੀ ‘ਤੇ ਨਜ਼ਰ ਰੱਖੀ ਜਾਵੇ ਅਤੇ ਨਾਲ ਦੇ ਨਾਲ ਹੀ ਇਸ ਨੂੰ ਖ਼ਤਮ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਲੋਕਾਂ ਨੂੰ 90 ਫੀਸਦੀ ਕੰਮ ਸੇਵਾ ਕੇਦਰਾਂ ਅਤੇ ਫਰਦ ਕੇਦਰਾਂ ਨਾਲ ਪੈਂਦੇ ਹਨ ਅਤੇ ਪੈਂਡੈਂਸੀ ਖਤਮ ਹੋਣ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ।ਉਨ੍ਹਾਂ ਦੱਸਿਆ ਕਿ ਜਿਲੇ੍ਹ ਵਿੱਚ 41 ਸੇਵਾ ਕੇਦਰ ਕੰਮ ਕਰੇ ਰਹੇ ਹਨ ਅਤੇ ਇੰਨ੍ਹਾਂ ਸੇਵਾ ਕੇਦਰਾਂ ਵਿੱਚ 425 ਦੇ ਕਰੀਬ ਲੋਕਾਂ ਨੂੰ ਵੱਖ-ਵੱਖ ਮਹਿਕਮਿਆਂ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਜਿਲਾ ਪ੍ਰਸਾਸ਼ਨਿਕ ਸੁਧਾਰ ਸਾਖਾ ਦੇ ਤਕਨੀਕੀ ਕੁਆਰਡੀਨੇਟਰ ਪ੍ਰਿੰਸ ਸਿੰਘ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਮੁੱਖ ਸੇਵਾਵਾਂ ਜਨਮ ਅਤੇ ਮੌਤ ਸਰਟੀਫਿਕੇਟ ਅਤੇ ਅਸਲੇ ਤੋਂ ਇਲਾਵਾ ਲਰਨਿੰਗ ਲਾਇਸੰਸ, ਆਧਾਰ ਕਾਰਡ ਦੀਆਂ ਸੇਵਾਵਾਂ, ਵਹੀਕਲਾਂ ਦੀ ਜਨਰਲ ਇੰਸੋਰੈਂਸ, ਹਾਈ ਸਕਿਊਰਿਟੀ ਨੰਬਰ, ਪੈਨ ਆਧਾਰ ਲਿੰਕ, ਅਤੇ ਕਿਸਾਨ ਸਮਰਿਧੀ ਯੋਜਨਾ ਦੇ ਕੇ.ਵਾਈ.ਸੀ ਨੂੰ ਅਪਡੇਟ ਕਰਨਾ ਵੀ ਸ਼ਾਮਲ ਹੈ।ਪ੍ਰਿੰਸ ਸਿੰਘ ਨੇ ਦੱਸਿਆ ਕਿ ਸਮੇਂ ਸਮੇਂ ਸਿਰ ਸੇਵਾ ਕੇਂਦਰਾਂ ਦੀ ਚੈਕਿੰਗ ਕੀਤੀ ਜਾਂਦੀ ਹੈ ਅਤੇ ਨਾਲੋ ਨਾਲ ਹੀ ਪੈਂਡੈਂਸੀ ਨੂੰ ਖ਼ਤਮ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।ਉਨਾਂ ਦੱਸਿਆ ਕਿ ਸਮੇਂ ਸਮੇਂ ਸਿਰ ਡਿਪਟੀ ਕਮਿਸ਼ਨਰ ਵਲੋਂ ਵੀਡਿਓ ਕਾਨਫਰੰਸਾਂ ਰਾਹੀਂ ਪੈਂਡੈਂਸੀ ਦੀ ਮੁਕੰਮਲ ਜਾਣਕਾਰੀ ਹਾਸਿਲ ਕੀਤੀ ਜਾਂਦੀ ਹੈ ਅਤੇ ਪੈਂਡੈਂਸੀ ਨੂੰ ਦੂਰ ਕਰਨ ਲਈ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ।
ਇਸ ਮੌਕੇ ਜਿਲਾ੍ਹ ਮਾਲ ਅਫਸਰ ਤਪਨ, ਤਹਿਸੀਲਦਾਰ ਅਮਰਜੀਤ ਸਿੰਘ, ਤਹਿਸੀਲਦਾਰ ਅਜੈ ਕੁਮਾਰ ਤੋ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …