ਸੰਗਰੂਰ, 23 ਦਸੰਬਰ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਅਤੇ ਤਕਨਾਲੋਜੀ ਲੌਂਗੋਵਾਲ ਵਿਖੇ 26ਵੀਂ ਸਲਾਨਾ ਕਨਵੋਕੇਸ਼ਨ ਵਿੱਚ ਭਾਰਤ ਸਰਕਾਰ ਦੇ ਸਿੱਖਿਆ ਰਾਜ ਮੰਤਰੀ ਡਾ. ਸੁਭਾਸ਼ ਸਰਕਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਡਾ. ਸਰਕਾਰ ਨੇ ਆਪਣੇ ਕਨਵੋਕੇਸ਼ਨ ਸੰਬੋਧਨ ‘ਚ ਆਪਣੇ ਜੀਵਨ ਦੇ ਤਜ਼ਰਬੇ ਸਾਂਝੇ ਕੀਤੇ।ਮੁੱਖ ਮਹਿਮਾਨ ਨੇ ਕੇਂਦਰ ਸਰਕਾਰ ਵਲੋਂ ਭਾਰਤ ਦੇ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਪਿਛਲੇ 9 ਸਾਲਾਂ ਵਿੱਚ ਵਿਸ਼ੇਸ਼ ਤੌਰ `ਤੇ ਸਿੱਖਿਆ ਦੇ ਖੇਤਰ ਵਿੱਚ ਸ਼ੁਰੂ ਕੀਤੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ, ਜੋ ਅਕਾਦਮਿਕਤਾ ਅਤੇ ਖੋਜ਼ ਨੂੰ ਹੁਲਾਰਾ ਪ੍ਰਦਾਨ ਕਰਨਗੇ।ਉਹਨਾਂ ਨੇ ਭਾਰਤ ਸਰਕਾਰ ਦੇ ਵੱਖ-ਵੱਖ ਫਲੈਗਸ਼ਿਪ ਪ੍ਰੋਗਰਾਮਾਂ ਨੂੰ ਕੁਸ਼ਲਤਾ ਨਾਲ ਸਮਰਥਨ ਕਰਨ ਅਤੇ ਆਤਮ-ਨਿਰਭਰ ਭਾਰਤ ਦੇ ਚਿੰਨ੍ਹ ਨੂੰ ਬਰਕਰਾਰ ਰੱਖਣ ਲਈ ਇੱਕ ਅਨੁਕੂਲ ਮਾਹੌਲ ਬਣਾਉਣ ਲਈ ਸਲਾਈਟ ਦੁਆਰਾ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ।
ਕਨਵੋਕੇਸ਼ਨ ਵਿੱਚ ਉਘੇ ਅਕਾਦਮਿਕ ਪ੍ਰੋ. ਲਕਸ਼ਮੀਧਰ ਬੇਹੜਾ ਡਾਇਰੈਕਟਰ ਆਈ.ਆਈ.ਟੀ ਮੰਡੀ ਅਤੇ ਪ੍ਰੋ. ਰਾਜੀਵ ਆਹੂਜਾ, ਡਾਇਰੈਕਟਰ, ਆਈ.ਆਈ.ਟੀ ਰੋਪੜ ਨੇ ਵੀ ਗੈਸਟ ਆਫ ਆਨਰ ਵਜੋਂ ਸ਼ਿਰਕਤ ਕੀਤੀ। ਪ੍ਰੋਫੈਸਰ ਬੇਹੜਾ ਨੇ ਪਾਸ ਹੋਏ ਵਿਦਿਆਰਥੀਆਂ ਨੂੰ ਆਪਣੇ ਅਕਾਦਮਿਕ ਕੈਰੀਅਰ ਵਿੱਚ ਇਕ ਵੱਡਾ ਮੀਲ ਪੱਥਰ ਹਾਸਲ ਕਰਨ `ਤੇ ਵਧਾਈ ਦਿੱਤੀ ਅਤੇ ਪ੍ਰੋਫੈਸਰ ਆਹੂਜਾ ਨੇ ਵਿਦਿਆਰਥੀਆਂ ਨੂੰ ਭਾਰਤ 2047 ਦੇ ਵਿਜ਼ਨ ਨੂੰ ਪ੍ਰਾਪਤ ਕਰਨ ਲਈ ਸਖਤ ਮਿਹਨਤ ਕਰਨ ਦੀ ਅਪੀਲ ਕੀਤੀ।ਸੰਸਥਾਂ ਦੇ ਡਾਇਰੈਕਟਰ ਪ੍ਰੋਫੈਸਰ ਮਣੀ ਕਾਂਤ ਪਾਸਵਾਨ ਨੇ ਸਲਾਨਾ ਰਿਪੋਰਟ ਵਿੱਚ ਸੰਸਥਾਂ ਦੀਆਂ ਅਕਾਦਮਿਕ ਪ੍ਰਾਪਤੀਆਂ ਦੀ ਇੱਕ ਸੰਖੇਪ ਜਾਣਕਾਰੀ ਪ੍ਰਦਾਨ ਕੀਤੀ ਜੋ ਸਖਤ ਅਕਾਦਮਿਕ ਮਿਆਰਾਂ ਨੂੰ ਕਾਇਮ ਰੱਖਣ ਲਈ ਸੰਸਥਾ ਦੀ ਅਟੁੱਟ ਵਚਨਵੱਧਤਾ ਦੀ ਗਵਾਹੀ ਦਿੰਦੀ ਹੈ।
ਕਨਵੋਕੇਸ਼ਨ ਸਮਾਰੋਹ ਵਿੱਚ ਕੁੱਲ 49 ਪੀ.ਐਚ.ਡੀ. 93 ਪੋਸਟ-ਗ੍ਰੈਜੂਏਟ ਅਤੇ 609 ਬੀ.ਈ ਵਿੱਚ ਮੈਰਿਟ ਪ੍ਰਾਪਤ ਵਿਦਿਆਰਥੀਆਂ ਨੂੰ ਡਿਗਰੀਆਂ ਦੇ ਨਾਲ-ਨਾਲ ਮੈਡਲਾਂ ਨਾਲ ਵੀ ਸਨਮਾਨਿਤ ਕੀਤਾ ਗਿਆ।26ਵੀਂ ਸਲਾਨਾ ਕਨਵੋਕੇਸ਼ਨ ਜਿਸ ਦੀ ਸ਼ੂਰੂਆਤ ਡੀਨ ਅਕਾਦਮਿਕ ਪ੍ਰੋਫੈਸਰ ਜੇ.ਐਸ ਢਿੱਲੋਂ ਦੇ ਸਵਾਗਤੀ ਭਾਸ਼ਨ ਨਾਲ ਹੋਈ ਅਤੇ ਰਜਿਸਟਰਾਰ ਐਚ.ਐਮ ਅਰੋੜਾ ਦੁਆਰਾ ਧੰਨਵਾਦੀ ਮਤੇ ਨਾਲ ਕਨਵੋਕੇਸ਼ਨ ਇੱਕ ਸ਼ਾਨਦਾਰ ਸਫਲਤਾ ਨਾਲ ਸਮਾਪਤੀ ਹੋਈ।
Check Also
ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਚਾਰ ਗੋਸ਼ਟੀ ਦਾ ਆਯੋਜਨ
ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ …