Wednesday, December 4, 2024

ਸਾਰੇ ਸੇਵਾ ਕੇਂਦਰਾਂ ’ਚ 25 ਦਸੰਬਰ ਨੂੰ ਰਹੇਗੀ ਛੁੱਟੀ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਦਸੰਬਰ 2023 ਨੂੰ ਕਿ੍ਸਮਿਸ ਦਿਵਸ ਮੌਕੇ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ ਰਹੇਗੀ।ਉਨਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਨੇ ਕਿ੍ਸਮਿਸ ਦਿਵਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਸਮੂਹ ਸੇਵਾ ਕੇਂਦਰਾਂ ’ਚ ਇਸ ਦਿਨ ਛੁੱਟੀ ਰੱਖਣ ਦਾ ਐਲਾਨ ਕੀਤਾ ਗਿਆ ਹੈ।ਉਨਾਂ ਕਿਹਾ ਕਿ 25 ਦਸੰਬਰ ਦੀ ਛੁੱਟੀ ਤੋਂ ਇਲਾਵਾ ਹੋਰਨਾਂ ਦਿਨਾਂ ਵਿੱਚ ਸੇਵਾ ਕੇਂਦਰ ਦੇ ਮੁਲਾਜ਼ਮ ਆਪਣੀਆਂ ਸੇਵਾਵਾਂ ਆਮ ਵਾਂਗ ਜਾਰੀ ਰੱਖਣਗੇ।

Check Also

ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਚਾਰ ਗੋਸ਼ਟੀ ਦਾ ਆਯੋਜਨ

ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ …