Wednesday, December 4, 2024

ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਸਾਹਿਬਜ਼ਾਦਿਆਂ ਦਾ ‘ਸ਼ਹੀਦੀ ਦਿਵਸ’ ਮਨਾਇਆ

ਸੰਗਰੂਰ, 24 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਸੀ) ਦੇ ਕੈਂਪਸ ਵਿੱਚ ਪ੍ਰਿੰਸੀਪਲ ਡਾ. ਵਿਕਾਸ ਸੂਦ ਦੀਅਗਵਾਈ ਹੇਠ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਮੁੱਖ ਰੱਖਦੇ ਹੋਏ, “ਸ਼ਹੀਦੀ ਦਿਵਸ” ਮਨਾਇਆ ਗਿਆ।ਸਵੇਰ ਦੀ ਵਿਸ਼ੇਸ਼ ਸਭਾ ਵਿੱਚ ਵਿਦਿਆਰਥੀਆਂ ਅਤੇ ਸਟਾਫ ਨੇ ਸ਼ਬਦ ਗਾਇਨ, ਧਾਰਮਿਕ ਗੀਤਾਂ ਤੇ ਕਵਿਤਾਵਾਂ ਰਾਹੀਂ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਜੀਵਨੀ ਅਤੇ ਸ਼ਹੀਦੀ ‘ਤੇ ਚਾਨਣਾ ਪਾਇਆ।ਇਸ ਤੋਂ ਬਾਅਦ ਕਿੰਡਰਗਾਰਟਨ ਦੇ ਬੱਚਿਆ ਨੂੰ ਚਾਰ ਸਾਹਿਬਜ਼ਾਦੇ ਫਿਲਮ ਦਿਖਾਈ ਗਈ।ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਵਿਕਾਸ ਸੂਦ ਵਲੋਂ ਸਿੱਖ ਗੁਰੂ ਸਾਹਿਬਾਨਾਂ ਵਲੋਂ ਦਿੱਤੀਆਂ ਗਈਆਂ ਸ਼ਹਾਦਤਾਂ ਬਾਰੇ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ।ਪ੍ਰਿੰਸੀਪਲ ਨੇ ਕਿਹਾ ਕਿ ਹੋਰਨਾਂ ਦੇਸ਼ਾਂ ਦੇ ਇਤਿਹਾਸ ਵਿੱਚ ਕੋਈ ਵੀ ਅਜਿਹੀ ਉਦਾਹਰਨ ਮੌਜ਼ੂਦ ਨਹੀਂ, ਜਿਥੇ ਇਨੀ ਨਿੱਕੀ ਉਮਰ ਦੇ ਬੱਚਿਆਂ ਨੇ ਮਨੁੱਖਤਾ ਦੀ ਖਾਤਰ ਸ਼ਹਾਦਤਾਂ ਦਿੱਤੀਆਂ ਹੋਣ।ਉਹਨਾਂ ਕਿਹਾ ਕਿ ਸਕੂਲਾਂ ਵਿੱਚ ਭਾਰਤ ਦੇ ਇਤਿਹਾਸਕ ਦਿਨ ਜ਼ਰੂਰ ਮਨਾਉਣੇ ਚਾਹੀਦੇ ਹਨ ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਆਪਣੇ ਸੁਨਹਿਰੇ ਇਤਿਹਾਸ ਨੂੰ ਯਾਦ ਰੱਖ ਸਕੇ।ਮੈਨੇਜਮੈਂਟ ਵਲੋਂ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਵਲੋਂ ਦਿਖਾਏ ਸੱਚ ਦੇ ਰਸਤੇ ‘ਤੇ ਚੱਲਣ ਦਾ ਸੁਨੇਹਾ ਦਿੱਤਾ।
ਇਸ ਮੌਕੇ ਮੈਨੇਜਮੈਂਟ ਮੈਬਰ ਸੋਨੀਆ ਰਾਣੀ, ਮਧੂ ਰਾਣੀ, ਰਜਿੰਦਰ ਕੁਮਾਰ, ਹੈਪੀ ਕੁਮਾਰ, ਪ੍ਰਿੰਸੀਪਲ ਡਾ. ਵਿਕਾਸ ਸੂਦ ਅਤੇ ਸਮੂਹ ਸਟਾਫ ਮੈਂਬਰ ਮੌਜ਼ੂਦ ਸਨ।

Check Also

ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਚਾਰ ਗੋਸ਼ਟੀ ਦਾ ਆਯੋਜਨ

ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ …