ਅੰਮ੍ਰਿਤਸਰ, 24 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਪੀ:ਜੀ:ਆਰ:ਐਸ ਪੋਰਟਲ ’ਤੇ ਲੋਕਾਂ ਵਲੋਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੀਤੀਆਂ
ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਜਿੰਨਾਂ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਮਿਥੇ ਸਮੇਂ ਅੰਦਰ ਸ਼ਿਕਾਇਤਾਂ ਦਾ ਨਿਪਟਾਰਾ ਨਹੀਂ ਕੀਤਾ ਜਾਵੇਗਾ ਦੇ ਵਿਰੁਧ ਅਨੁਸਾਸ਼ਨੀ ਕਾਰਵਾਈ ਕੀਤੀ ਜਾਵੇਗੀ।
ਪੀ.ਜੀ.ਆਰ.ਐਸ ਪੋਰਟਲ ’ਤੇ ਵੱਖ-ਵੱਖ ਵਿਭਾਗਾ ਪਾਸ ਪਈਆਂ ਪੈਡਿੰਗ ਸ਼ਿਕਾਇਤਾਂ ਨੂੰ ਲੈ ਕੇ ਸਹਾਇਕ ਕਮਿਸ਼ਨਰ ਵਿਵੇਕ ਮੋਦੀ ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਉਨ੍ਹਾਂ ਕਿਹਾ ਕਿ ਲੋਕ ਕਿਸੇ ਵੀ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਨੂੰ ਪੋਰਟਲ ਰਾਹੀਂ ਭੇਜ ਸਕਦੇ ਹਨ।ਉਨ੍ਹਾਂ ਕਿਹਾ ਕਿ ਇਸ ਲਈ ਕਾਲ ਸੈਂਟਰ ਦੇ ਨੰਬਰ 1100 ਰਾਹੀਂ ਜਾਂ ਸੇਵਾ ਕੇਂਦਰਾਂ ਦੇ ਰਾਹੀਂ ਆਪਣੀ ਸ਼ਿਕਾਇਤ ਦੇ ਸਕਦੇ ਹਨ।ਉਨ੍ਹਾਂ ਦੱਸਿਆ ਕਿ ਇਸ ਪੋਰਟਲ ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਪੰਜਾਬ ਪੱਧਰ ’ਤੇ ਵੀ ਮੋਨੀਟਰਿੰਗ ਕੀਤੀ ਜਾਂਦੀ ਹੈ ਅਤੇ ਜਿਲ੍ਹਾ ਪੱਧਰ ’ਤੇ ਮੁੱਖ ਮੰਤਰੀ ਫੀਲਡ ਅਫਸਰ ਵੱਲੋਂ ਵੀ ਇਸ ਦੀ ਨਿਗਰਾਨੀ ਕੀਤੀ ਜਾਂਦੀ ਹੈ।ਮੋਦੀ ਨੇ ਦੱਸਿਆ ਕਿ ਪੋਰਟਲ ਰਾਹੀਂ ਪ੍ਰਾਪਤ ਹੋਈ ਸ਼ਿਕਾਇਤ ਦਾ ਨਿਪਟਾਰਾ ਹੋਣ ਤੇ ਸਬੰਧਤ ਵਿਅਕਤੀ ਨੂੰ ਐਸ:ਐਮ:ਐਸ ਰਾਹੀਂ ਪੁਛਿਆ ਜਾਂਦਾ ਹੈ ਕਿ ਉਹ ਆਪਣੀ ਸ਼ਿਕਾਇਤ ਦੇ ਨਿਪਟਾਰਾ ਸਬੰਧੀ ਸੰਤੁਸ਼ਟ ਹੈ ਜਾਂ ਨਹੀਂ ਜੇਕਰ ਉਸ ਵਲੋਂ ਅਸੰਤੁਸ਼ਟਤਾ ਦਾ ਪ੍ਰਗਟਾਵਾ ਕੀਤਾ ਜਾਵੇ ਤਾਂ ਉਸ ਦੀ ਸ਼ਿਕਾਇਤ ਨੂੰ ਉਚ ਅਧਿਕਾਰੀਆਂ ਕੋਲ ਭੇਜ ਦਿੱਤਾ ਜਾਂਦਾ ਹੈ।
ਮੋਦੀ ਨੇ ਮੀਟਿੰਗ ਵਿੱਚ ਹਾਜਰ ਅਧਿਕਾਰੀਆਂ /ਕਰਮਚਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੇ ਵਿਭਾਗ ਨਾਲ ਸਬੰਧਤ ਪਈਆਂ ਸ਼ਿਕਾਇਤਾਂ ਦਾ ਨਿਪਟਾਰਾ ਇਕ ਹਫਤੇ ਦੇ ਅੰਦਰ ਅੰਦਰ ਕਰਨਾ ਯਕੀਨੀ ਬਣਾਉਣ। ਇਸ ਮੀਟਿੰਗ ਵਿੱਚ ਤਹਿਸੀਲਦਾਰ ਨਵਕੀਰਤ ਸਿੰਘ, ਜਿਲ੍ਹਾ ਕੁਆਰਡੀਨੇਟਰ ਪ੍ਰਿੰਸ, ਸੁਪਰਡੈਂਟ ਦਫਤਰ ਡਿਪਟੀ ਕਮਿਸ਼ਨਰ ਹਰਪਾਲ ਸਿੰਘ, ਮੈਡਮ ਇੰਦਰਜੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਜਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media