ਸੰਗਰੂਰ, 24 ਦਸੰਬਰ (ਜਗਸੀਰ ਲੌਂਗੋਵਾਲ) – ਧੰਨ ਧੰਨ ਮਾਤਾ ਗੁਜਰ ਕੌਰ ਜੀ, ਧੰਨ-ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੋਂ ਸਾਹਿਬਜ਼ਾਦਿਆਂ ਅਤੇ ਸ਼ਹੀਦ ਸਿੰਘਾਂ ਦੇ ਲਾਸ਼ਾਨੀ ਸ਼ਹਾਦਤ ਨੂੰ ਸਮਰਪਿਤ ਅਕਾਲ ਅਕੈਡਮੀ ਉਭਿਆ ਵਿਖੇ ਪ੍ਰੋਗਰਾਮ ਕਰਵਾਇਆ ਗਿਆ।ਜਿਸ ਦੌਰਾਨ ਬੱਚਿਆਂ ਅਤੇ ਸਮੂਹ ਅਧਿਆਪਕ ਸਾਹਿਬਾਨਾਂ ਵਲੋਂ ਨਿਤਨੇਮ ਅਸੈਂਬਲੀ ਕਰਵਾਈ ਗਈ।ਜਿਸ ਵਿੱਚ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਉਪਰੰਤ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਯਾਦ ਕਰਦਿਆਂ ਬੱਚਿਆਂ ਵਲੋਂ ਸ਼ਬਦ ਕੀਰਤਨ, ਧਾਰਮਿਕ ਗੀਤ, ਕਵਿਤਾਵਾਂ ਅਤੇ ਕਵੀਸ਼ਰੀਆਂ ਰਾਹੀਂ ਸਿਜ਼ਦਾ ਕੀਤਾ ਗਿਆ ਅਤੇ ਅਧਿਆਪਕ ਸਾਹਿਬਾਨਾਂ ਵਲੋਂ 18 ਤੋਂ 23 ਦਸੰਬਰ ਤੱਕ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਈ ਗਈ।ਜਿਸ ਵਿੱਚ ਬੱਚਿਆਂ ਨੂੰ ਪੋਹ ਮਹੀਨੇ ਦੇ ਲੜੀਵਾਰ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ ਅਤੇ ਬੱਚਿਆਂ ਨੂੰ ਇਤਿਹਾਸ ਪੜ੍ਹਨ ਅਤੇ ਨਿਤਨੇਮ ਬਾਣੀ ਵਿੱਚ ਪਰਪੱਕ ਰਹਿਣ ਲਈ ਦ੍ਰਿੜ ਕੀਤਾ ਗਿਆ।ਸਮਾਗਮ ਦੀ ਸਮਾਪਤੀ ਉਪਰੰਤ ਅਰਦਾਸ ਕੀਤੀ ਗਈ।ਇਸ ਉਪਰੰਤ ਗਤਕੇ ਦੀ ਪ੍ਦਰਸ਼ਨੀ ਕਰਦਿਆਂ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਸਾਜ਼ੀ ਗਈ ਖਾਲਸਾਈ ਫੌਜ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ ਗਈ।ਅਧਿਆਪਕ ਸਾਹਿਬਾਨ ਅਤੇ ਪ੍ਰਿੰਸੀਪਲ ਗੁਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦੀ ਪ੍ਰੇਰਨਾ ਦਿੰਦਿਆਂ ਸ਼ਹੀਦ ਹਫਤੇ ਦੌਰਾਨ ਨਿਤਨੇਮ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …