ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਜਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅਟਾਰੀ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਵੋਟ ਬਨਾਉਣ ਅਤੇ ਅਗਾਮੀ ਲੋਕ ਸਭਾ ਚੋਣਾਂ ਵਿੱਚ ਭਾਗ ਲੈਣ ਪ੍ਰਤੀ ਜਾਗਰੂਕ ਕਰਨ ਲਈ ਮੋਬਾਈਲ ਵੈਨ ਰਾਹੀਂ ਹਲਕੇ ਦੇ ਅਲੱਗ-ਅਲੱਗ ਪਿੰਡਾਂ ਤੱਕ ਪਹੁੰਚ ਕੀਤੀ ਗਈ।ਬੀ.ਡੀ.ਪੀ.ਓ ਵਿਕਰਮਜੀਤ ਸਿੰਘ ਨੇ ਦੱਸਿਆ ਕਿ ਇਸ ਮੋਬਾਈਲ ਵੈਨ ਨੂੰ ਵੇਖਣ ਲਈ ਪਿੰਡਾਂ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ।ਮੋਬਾਈਲ ਵੈਨ ਦਾ ਮੁੱਖ ਮਕਸਦ ਆਨਲਾਇਨ ਨਵੀਂ ਵੋਟ ਬਣਾਉਣੀ, ਦਰੁਸਤੀ ਕਰਾਉਣੀ ਅਤੇ 18+ ਯੋਗ ਸਿਖਿਆਰਥੀਆਂ ਨੂੰ ਵੋਟ ਬਣਾਉਣ ਲਈ ਉਤਸ਼ਾਹਿਤ ਕਰਨਾ ਅਤੇ ਲੋਕਾਂ ਨੂੰ ਵੋਟਾਂ ਸਬੰਧੀ ਜਾਗਰੂਕ ਕਰਨਾ ਹੈ।ਉਨਾਂ ਕਿਹਾ ਕਿ ਸਿਖਿਆਰਥੀਆਂ ਨੂੰ ਵੋਟ ਬਣਾਉਣ ਲਈ ਜਿਲ੍ਹਾ ਚੋਣ ਦਫਤਰ ਵਲੋਂ ਨਵੇਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਾਰੇ ਕਾਲਜਾਂ ਅਤੇ ਸੰਸਥਾਵਾਂ ਵਿੱਚ ਲਗਾਤਾਰ ਸਵੀਪ ਗਤੀਵਿਧੀਆਂ ਕਰਵਾਈਆਂ ਦਾ ਰਹੀਆਂ ਹਨ।ਇਸ ਮੌਕੇ ਹਰਜੀਤ ਕੌਰ ਚੋਣ ਕਾਨੂੰਗੋ, ਪ੍ਰਿੰਸੀਪਲ ਕਰਮਜੀਤ ਸਿੰਘ, ਰਵਿੰਦਰ ਸਿੰਘ, ਗੁਰਸ਼ਰਨ ਸਿੰਘ ਆਦਿ ਮੌਜ਼ੂਦ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …