Thursday, September 24, 2026

ਹਰਦੀਪ ਸਿੰਘ ਗਿੱਲ ਭਾਜਪਾ ਵਲੋਂ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ਼ ਬਣੇ

ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਭਾਰਤੀ ਜਨਤਾ ਪਾਰਟੀ ਵਲੋਂ ਹਰਦੀਪ ਸਿੰਘ ਗਿੱਲ ਨੂੰ ਲੋਕ ਸਭਾ ਪ੍ਰਵਾਸ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦਾ ਇੰਚਾਰਜ਼ ਲਗਾਇਆ ਗਿਆ ਹੈ।ਪੰਜਾਬ ਭਾਜਪਾ ਦੇ ਮੀਡੀਆ ਪੈਨਲਿਸਟ ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ ਨੇ ਦੱਸਿਆ ਲੋਕ ਸਭਾ ਪ੍ਰਵਾਸ ਯੋਜਨਾ ਤਹਿਤ ਪਾਰਟੀ ਵਲੋਂ ਭਾਜਪਾ ਦੇ ਐਸ.ਸੀ ਮੋਰਚੇ ਦੇ ਜਨਰਲ ਸਕੱਤਰ ਹਰਦੀਪ ਸਿੰਘ ਗਿੱਲ ਨੂੰ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦਾ ਪ੍ਰਭਾਰੀ ਬਣਾਇਆ ਗਿਆ ਹੈ।ਗਿੱਲ ਨੇ ਸਮੁੱਚੀ ਲੀਡਰਸ਼ਿਪ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।ਉਨ੍ਹਾਂ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ, ਸੰਗਠਨ ਮਹਾਂ ਮੰਤਰੀ ਮੰਥਰੀ ਸ੍ਰੀਨਿਵਾਸਲੂ, ਕਨਵੀਨਰ ਮਨਜੀਤ ਸਿੰਘ ਰਾਏ, ਅੰਮ੍ਰਿਤਸਰ ਦਿਹਾਤੀ ਦੇ ਜਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਮੀਆਂਵਿੰਡ, ਤਰਨ ਤਰਨ ਦੇ ਜਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਸਮੇਤ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਵੀ ਕੀਤਾ।
ਇਸੇ ਦੌਰਾਨ ਭਾਜਪਾ ਓ.ਬੀ.ਸੀ ਮੋਰਚਾ ਪੰਜਾਬ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ, ਭਾਜਪਾ ਖੰਨਾ ਦੇ ਇੰਚਾਰਜ਼ ਗੁਰਪ੍ਰਤਾਪ ਸਿੰਘ ਟਿੱਕਾ, ਸਾਬਕਾ ਸੀਨੀਅਰ ਡਿਪਟੀ ਮੇਅਰ ਅਜੈਬੀਰ ਪਾਲ ਸਿੰਘ ਰੰਧਾਵਾ, ਕੰਵਰਬੀਰ ਸਿੰਘ ਮੰਜ਼ਿਲ, ਆਲਮਬੀਰ ਸਿੰਘ ਸੰਧੂ, ਗਗਨਦੀਪ ਸਿੰਘ ਏ.ਆਰ, ਅਰੁਣ ਸ਼ਰਮਾ ਅਤੇ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ ਵਲੋਂ ਹਰਦੀਪ ਸਿੰਘ ਗਿੱਲ ਨੂੰ ਇੰਚਾਰਜ ਬਣਾਏ ਜਾਣ `ਤੇ ਵਧਾਈ ਦਿੱਤੀ ਅਤੇ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …