ਭੀਖੀ, 26 ਦਸੰਬਰ (ਕਮਲ ਜ਼ਿੰਦਲ) – ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦੇ ਵਿਦਿਆਰਥੀਆਂ ਵਲੋਂ ਦੂਸਰਾ ਗੁਰਮਤਿ ਸਮਾਗਮ ਗੁਰਦੁਆਰਾ ਸ਼੍ਰੀ ਬੇਰੀ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਖਿਆਲਾ ਵਿਖੇ ਕੀਤਾ ਗਿਆ।ਜਿਸ ਵਿੱਚ ਬੱਚਿਆਂ ਵਲੋਂ ਸ਼ਬਦ ਕੀਰਤਨ, ਕਵੀਸ਼ਰੀ, ਕਵਿਤਾ ਅਤੇ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਵਿਦਿਆਰਥੀਆਂ ਨੇ ਇਤਿਹਾਸਿਕ ਬੇਰੀ ਸਾਹਿਬ ਅਤੇ ਜਿਸ ਛੰਨੇ ਵਿੱਚ ਗੁਰੂ ਸਾਹਿਬ ਜੀ ਨੇ ਦੁੱਧ ਛਕਿਆ ਸੀ, ਉਸ ਪਵਿੱਤਰ ਛੰਨੇ ਦੇ ਦਰਸ਼ਨ ਕੀਤੇ।ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਅਤੇ ਗੁਰੂ ਘਰ ਦੇ ਗ੍ਰੰਥੀ ਸਿੰਘ ਵਲੋਂ ਬੱਚਿਆਂ ਅਤੇ ਆਏ ਹੋਏ ਅਧਿਆਪਕਾਂ ਦਾ ਸਕੂਲ ਦੇ ਇਸ ਸਾਰਥਕ ਉਪਰਾਲੇ ਲਈ ਧੰਨਵਾਦ ਕੀਤਾ ਗਿਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …