Sunday, December 22, 2024

ਸਾਂਸ ਪ੍ਰੋਗਰਾਮ ਤਹਿਤ ਨਿਮੋਨੀਆਂ ਤੋਂ ਬਚਾਅ ਲਈ ਟ੍ਰੇਨਿੰਗ ਵਰਕਸ਼ਾਪ

ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਸਥਾਨਕ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਵਿਜੇ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲਾ੍ਹ ਟੀਕਾਕਰਣ ਅਫਸਰ ਡਾ. ਭਾਰਤੀ ਧਵਨ ਦੀ ਅਗਵਾਈ ਹੇਠਾਂ ਅੱਜ ਦਫਤਰ ਸਿਵਲ ਸਰਜਨ ਵਿਖੇ ਸਾਂਸ ਪ੍ਰੋਗਰਾਮ ਤਹਿਤ ਨਿਮੋਨੀਆਂ ਤੋਂ ਬਚਾਅ ਲਈ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ ਨੇ ਕਿਹਾ ਕਿ ਸਾਂਸ ਪ੍ਰੋਗਰਾਮ ਤਹਿਤ (‘ਸੋਸ਼ਲ ਅਵੇਅਰਨੈਸ ਐਂਡ ਐਕਸ਼ਨ ਟੂ ਨਿਉਟ੍ਰਲਾਈਜ਼ ਨਿਮੋਨੀਆਂ ਸਕਸੈਸਫੁਲੀ’) ਵਰਕਸ਼ਾਪਾਂ ਲਗਾਉਣ ਦਾ ਮੁੱਖ ਉਦੇਸ਼ ਨਿਮੋਨੀਆਂ ਦੇ ਲੱਛਣਾਂ ਦੀ ਜਲਦ ਪਛਾਣ ਕਰਨਾ ਅਤੇ ਸਮੇਂ ‘ਤੇ ਸਹੀ ਉਪਚਾਰ ਕਰਨਾ ਹੈ, ਤਾਂ ਜੋ ਨਿਮੋਨੀਆਂ ਕਾਰਣ ਹੋਣ ਵਾਲੀਆ ਮੌਤਾਂ ਦੀ ਦਰ ਵਿੱਚ ਕਮੀ ਲਿਆਂਦੀ ਜਾ ਸਕੇ।ਪੂਰੇ ਵਿਸਵ ਭਰ ਵਿਚ ਨਿਮੋਨੀਆ ਕਾਰਣ ਬਹੁਤ ਸਾਰੇ ਬੱਚਿਆਂ ਦੀ ਮੌਤ ਹੋ ਜਾਂਦੀ ਹੈ।ਇਸੇ ਲਈ ਵਿਸ਼ਵ ਸਿਹਤ ਸੰਸਥਾ ਵਲੋਂ ਸਾਂਸ ਪ੍ਰੋਗਰਾਮ ਤਹਿਤ ਸਮੂਹ ਕਮਿਉਨਟੀ ਹੈਲਥ ਅਫਸਰ, ਸਟਾਫ ਨਰਸਾਂ, ਪੈਰਾਮੈਡੀਕਲ ਸਟਾਫ ਅਤੇ ਆਸ਼ਾ ਵਰਕਰਾਂ ਨੂੰ ਨਿਮੋਨੀਆ ਸੰਬਧੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ।ਜਿਲਾ੍ਹ ਬੀ.ਸੀ.ਜੀ ਅਫਸਰ ਡਾ. ਮਨਮੀਤ ਕੌਰ, ਡਾ. ਰਸ਼ਮੀ ਵਿਜ ਅਤੇ ਡਾ. ਜਸਕਰਨ ਕੌਰ ਵਲੋਂ ਟ੍ਰੇਨਿੰਗ ਦਿੱਤੀ ਗਈ।ਉਨਾਂ ਕਿਹਾ ਕਿ ਨਿਮੋਨੀਆਂ ਇਕ ਗੰਭੀਰ ਬੀਮਾਰੀ ਹੈ, ਜੋ ਕਿ ਹਰ ਸਾਲ ਪੂਰੇ ਦੇਸ਼ ਵਿੱਚ 5 ਸਾਲਾ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਾ ਸੱਭ ਤੋਂ ਵੱਡਾ ਕਾਰਣ ਬਣਦੀ ਹੈ।ਨਿਮੋਨੀਆ ਦੇ ਆਮ ਲੱਛਣ ਖਾਂਸੀ ਅਤੇ ਜੁਕਮ ਦਾ ਵਧਣਾ, ਤੇਜ਼ੀ ਨਾਲ ਸਾਹ ਲੈਣਾ, ਸਾਹ ਲੈਣ ਸਮੇਂ ਪੱਸਲੀਆਂ ਦਾ ਧੱਸਣਾਂ ਅਤੇ ਤੇਜ਼ ਬੁਖਾਰ ਹੋਣਾ ਹੈ।ਗੰਭੀਰ ਲੱਛਣਾਂ ਵਿੱਚ ਬੱਚੇ ਦਾ ਖਾ-ਪੀ ਨਾਂ ਸਕਣਾਂ, ਝੱਟਕੇ ਆਉਣਾ, ਬੱਚੇ ਦਾ ਨਿਢਾਲ ਹੋਣਾ ਆਦਿ ਹੈ।ਇਸ ਲਈ ਇਹਨਾਂ ਵਿਚੋਂ ਕੋਈ ਲੱਛਣ ਸਾਹਮਣੇ ਆਵੇ ਤਾਂ ਤੁਰੰਤ ਨਜ਼ਦੀਕੀ ਸਰਕਾਰੀ ਮਾਹਿਰ ਡਾਕਟਰਾਂ ਕੋਲੋਂ ਇਲਾਜ਼ ਕਰਵਾਉਣਾ ਚਾਹੀਦਾ ਹੈ।
ਇਸ ਮੌਕੇ ਜਿਲਾ੍ਹ ਐਮ.ਈ.ਆਈ.ਓ ਅਮਰਦੀਪ ਸਿੰਘ ਨੇ ਕਿਹਾ ਕਿ ਨਮੂਨੀਆਂ ਤੋਂ ਬਚਾਉ ਲਈ ਬੱਚੇ ਨੂੰ ਨਿੱਘਾ ਰੱਖਣਾ, ਸਮਪੂਰਨ ਵੈਕਸੀਨੇਸ਼ਨ ਕਰਾਉਣਾ, ਐਕਸਕਲੁਸਿਵ ਬੈ੍ਰਸਟ ਫੀਡਿੰਗ ਕਰਵਉਣਾ ਅਤੇ ਨਿਮੋਨੀਆ ਦੇ ਲੱਛਣਾਂ ਦੀ ਪਛਾਣ ਹੋਣੀ ਬਹੁਤ ਜਰੂਰੀ ਹੈ।
ਇਸ ਅਵਸਰ ‘ਤੇ ਬਲਾਕ ਨੋਡਲ ਅਫਸਰ, ਐਲ.ਐਚ.ਵੀ ਅਤੇ ਸਮੂਹ ਸਟਾਫ ਹਾਜ਼ਰ ਸੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …